22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਲਾਹੌਰ 'ਚ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫ਼ਰੰਸ 5 ਦਸੰਬਰ ਤੋਂ <br/>

ਅਜੀਤ ਡੈਸਕ 24-10-2025

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਲਾਹੌਰ ਦੀਆਂ ਪੰਜਾਬੀ ਪ੍ਰਚਾਰ ਅਤੇ ਪੰਜਾਬੀ ਲਹਿਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ 5 ਤੋਂ 7 ਦਸੰਬਰ ਤੱਕ ਲਾਹੌਰ ਦੇ ਪਿਲਾਕ ਕਜ਼ਾਫ਼ੀ ਸਟੇਡੀਅਮ ਵਿਖੇ ਤੀਜੀ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ | ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਦੀ ਬੈਠਕ 'ਚ ਇਸ ਬਾਰੇ ਫ਼ੈਸਲਾ ਲਏ ਜਾਣ ਤੋਂ ਬਾਅਦ ਇਸ ਕਾਨਫ਼ਰੰਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਪੰਜਾਬੀ ਪ੍ਰਚਾਰ ਸੰਸਥਾ ਦੇ ਪ੍ਰਧਾਨ ਅਹਿਮਦ ਰਜ਼ਾ ਪੰਜਾਬੀ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਕਾਨਫ਼ਰੰਸ 'ਚ ਅਮਰੀਕਾ, ਕੈਨੇਡਾ, ਯੂ. ਕੇ., ਆਸਟ੍ਰੇਲੀਆ, ਨਿਊਜ਼ੀਲੈਂਡ, ਯੂ. ਏ. ਈ. ਦੇ ਬੁਲਾਰੇ ਸ਼ਿਰਕਤ ਕਰਨਗੇ | ਉਨ੍ਹਾਂ ਤੋਂ ਇਲਾਵਾ ਪਾਕਿ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ, ਦੁਨੀਆਂ ਭਰ ਤੋਂ ਚੋਟੀ ਦੇ ਪੱਤਰਕਾਰਾਂ ਅਤੇ ਲੇਖਕਾਂ, ਸੋਸ਼ਲ ਮੀਡੀਆ ਕਾਰਕੁਨਾਂ ਆਦਿ ਨੂੰ ਵੀ ਇਸ 'ਚ ਸ਼ਾਮਿਲ ਹੋਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ | ਅਹਿਮਦ ਰਜ਼ਾ ਨੇ ਦੱਸਿਆ ਕਿ ਤਿੰਨ ਰੋਜ਼ਾ ਕਾਨਫ਼ਰੰਸ ਦੇ ਵੱਖ-ਵੱਖ ਹਾਊਸ 'ਚ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਅਤੇ ਵਿਸ਼ਿਆਂ 'ਤੇ ਚਰਚਾ ਕਰਵਾਈ ਜਾਵੇਗੀ | ਅਹਿਮਦ ਰਜ਼ਾ ਨੇ ਦੱਸਿਆ ਕਿ ਕਾਨਫ਼ਰੰਸ 'ਚ 10 ਸ਼੍ਰੇਣੀਆਂ 'ਚ 20 ਐਵਾਰਡ ਦਿੱਤੇ ਜਾਣਗੇ | ਇਨ੍ਹਾਂ ਐਵਾਰਡਾਂ 'ਚੋਂ 10 ਪਾਕਿਸਤਾਨੀ ਅਤੇ 10 ਭਾਰਤੀ ਪੰਜਾਬੀਆਂ ਨੂੰ ਦਿੱਤੇ ਜਾਣਗੇ |

ਪਿਛਲੀ ਖ਼ਬਰ ਬਾਬਾ ਗੁਰਦਿੱਤਾ ਦੇ ਜਨਮ ਦਿਹਾੜੇ ਸੰਬੰਧੀ ਚਾਂਦਪੁਰ ਰੁੜਕੀ ਦੀ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਤਾਗੱਦੀ ਗੁਰਪੁਰਬ ਧੂਮ-ਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।