22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

1466 ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ

ਅਜੀਤ ਡੈਸਕ 01-11-2025
ਨਵੀਂ ਦਿੱਲੀ, 31 ਅਕਤੂਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰਾਲੇ ਨੇ ਸਾਲ 2025 ਲਈ ਦੇਸ਼ ਭਰ ਦੇ 1466 ਪੁਲਿਸ ਮੁਲਾਜ਼ਮਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ ਦੇਣ ਦਾ ਐਲਾਨ ਕੀਤਾ ਹੈ | ਗ੍ਰਹਿ ਮੰਤਰੀ ਵਲੋਂ ਜਾਰੀ ਬਿਆਨ ਮੁਤਾਬਿਕ ਇਹ ਮੈਡਲ ਚਾਰ ਵਰਗਾਂ-ਵਿਸ਼ੇਸ਼ ਮੁਹਿੰਮ, ਜਾਂਚ, ਖ਼ੁਫੀਆ ਕਾਰਵਾਈ ਅਤੇ ਫਾਰੈਂਸਿਕ ਵਿਗਿਆਨ 'ਚ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ 'ਤੇ ਦਿੱਤੇ ਜਾਣਗੇ | ਇਹ ਸਨਮਾਨ ਪੁਲਿਸ ਮੁਲਾਜ਼ਮਾਂ ਨੂੰ ਬਿਹਤਰੀਨ ਕੰਮ, ਉੱਚ ਪੇਸ਼ੇਵਰ ਮਾਪਦੰਡਾਂ ਅਤੇ ਉਤਸ਼ਾਹਿਤ ਕਰਨ ਲਈ ਦਿੱਤੇ ਜਾਂਦੇ ਹਨ | ਗ੍ਰਹਿ ਮੰਤਰੀ ਕੁਸ਼ਲਤਾ ਮੈਡਲ ਦਾ ਐਲਾਨ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਿਤ-ਗੜ੍ਹੀ <br/> ਅਗਲੀ ਖ਼ਬਰ 'ਆਪ੍ਰੇਸ਼ਨ ਸੰਧੂਰ' ਨੇ ਜੰਗ ਦੀ ਪਰਿਭਾਸ਼ਾ ਹੀ ਬਦਲ ਦਿੱਤੀ-ਕਰਨਲ ਸੋਫ਼ੀਆ ਕੁਰੈਸ਼ੀ ਕਿਹਾ, ਨੌਜਵਾਨ ਗਲਤ ਜਾਣਕਾਰੀ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।