03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੱਕਅਪ ਗੱਡੀ ਦੇ ਚਾਲਕ ਵਲੋਂ ਰੋਡਵੇਜ਼ ਬੱਸ ਚਾਲਕ 'ਤੇ ਹਮਲਾ, ਮੌਤ

ਅਜੀਤ ਡੈਸਕ 05-11-2025
ਕੁਰਾਲੀ (ਮੁਹਾਲੀ), 4 ਨਵੰਬਰ (ਹਰਪ੍ਰੀਤ ਸਿੰਘ)-ਸ਼ਹਿਰ ਵਿਚਲੀਆਂ ਟ੍ਰੈਫ਼ਿਕ ਲਾਈਟਾਂ ਵਾਲੇ ਚੌਕ 'ਚ ਪੰਜਾਬ ਰੋਡਵੇਜ਼ ਦੇ ਬੱਸ ਚਾਲਕ ਅਤੇ ਪਿੱਕਅਪ ਗੱਡੀ ਦੇ ਚਾਲਕ ਵਿਚਕਾਰ ਬਹਿਸ ਉਪਰੰਤ ਪਿੱਕਅਪ ਗੱਡੀ ਦੇ ਚਾਲਕ ਵਲੋਂ ਲੋਹੇ ਦੀ ਰਾਡ ਨਾਲ ਕੀਤੇ ਗਏ ਹਮਲੇ ਕਾਰਨ ਬੱਸ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਜਲੰਧਰ ਜਾ ਰਹੀ ਪੰਜਾਬ ਰੋਡਵੇਜ਼ ਜਲੰਧਰ-1 ਡਿੱਪੂ ਦੀ ਬੱਸ ਨੰ. ਪੀ. ਬੀ. 08 ਸੀ ਐਕਸ 8240 ਦੇ ਚਾਲਕ ਅਤੇ ਮਹਿੰਦਰਾ ਪਿੱਕਅਪ ਗੱਡੀ ਦੇ ਚਾਲਕ ਦੀ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ, ਜੋ ਕਿ ਕੁਝ ਮਿੰਟਾਂ 'ਚ ਇੰਨੀ ਵਧ ਗਈ ਕਿ ਪਿੱਕਅਪ ਗੱਡੀ ਦੇ ਚਾਲਕ ਨੇ ਲੋਹੇ ਦੀ ਰਾਡ ਨਾਲ ਬੱਸ ਚਾਲਕ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਸ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਕੱਠੇ ਹੋਏ ਲੋਕਾਂ ਨੇ ਬੱਸ ਚਾਲਕ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿਥੋਂ ਡਾਕਟਰਾਂ ਵਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਮੁਹਾਲੀ ਦੇ ਫੇਜ਼-6 ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ, ਜਿਥੇ ਪੁੱਜਣ 'ਤੇ ਡਾਕਟਰਾਂ ਨੇ ਬੱਸ ਚਾਲਕ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਮਿ੍ਤਕ ਬੱਸ ਚਾਲਕ ਦੀ ਪਹਿਚਾਣ ਜਗਜੀਤ ਸਿੰਘ ਵਾਸੀ ਪਿੰਡ ਮਾਲੋਵਾਲ (ਸ੍ਰੀ ਅੰਮਿ੍ਤਸਰ) ਵਜੋਂ ਹੋਈ ਹੈ | ਉਧਰ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸੇ ਦੌਰਾਨ ਸ਼ਾਮ ਸਮੇਂ ਜਲੰਧਰ ਡਿੱਪੂ ਦੇ ਜਨਰਲ ਮੈਨੇਜਰ ਮਨਿੰਦਰਪਾਲ ਸਿੰਘ ਨੇ ਕੁਰਾਲੀ ਪੁੱਜ ਕੇ ਪੁਲਿਸ ਅਧਿਕਾਰੀਆਂ ਤੋਂ ਮਾਮਲੇ ਸੰਬੰਧੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰੋਡਵੇਜ਼ ਬੱਸ ਯੂਨੀਅਨ ਦੇ ਆਗੂ ਚਾਨਣ ਸਿੰਘ ਅਤੇ ਹਰਪਾਲ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਹਲਫ਼ਨਾਮੇ ਦੀ ਸ਼ਰਤ ਨੂੰ ਲਿਆ ਵਾਪਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।