04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਕੱਤਰ ਉੱਚ ਸਿੱਖਿਆ ਨੇ ਏ.ਬੀ.ਵੀ.ਪੀ. ਵਫ਼ਦ ਦੀ ਮੰਗ 'ਤੇ ਲਿਆ ਫ਼ੈਸਲਾ <br/>

ਅਜੀਤ ਡੈਸਕ 05-11-2025

ਪੰਜਾਬ ਯੂਨੀਵਰਸਿਟੀ ਵਿਚ ਨਵੇਂ ਵਿਦਿਆਰਥੀਆਂ ਤੋਂ ਵਿਵਾਦਪੂਰਨ ਹਲਫ਼ਨਾਮਾ ਜਮ੍ਹਾ ਕਰਨ ਲਈ ਲਗਾਤਾਰ ਦਬਾਅ ਪਾ ਰਹੀ ਹੈ | ਇਸ ਵਿਵਾਦਪੂਰਨ ਹਲਫ਼ਨਾਮੇ ਨੂੰ ਵਾਪਸ ਲੈਣ ਅਤੇ ਵਿਦਿਆਰਥੀਆਂ ਦੇ ਜਮਹੂਰੀ ਅਧਿਕਾਰਾਂ ਦੀ ਰੱਖਿਆ ਲਈ ਏ.ਬੀ.ਵੀ.ਪੀ ਦੇ ਇਕ ਵਫ਼ਦ ਨੇ ਦਿੱਲੀ ਵਿਚ ਉੱਚ ਸਿੱਖਿਆ ਸਕੱਤਰ ਨਾਲ ਮੁਲਾਕਾਤ ਕਰਕੇ ਹਲਫ਼ਨਾਮਾ ਵਾਪਸ ਲੈਣ ਦੀ ਮੰਗ ਕੀਤੀ | ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਗੌਰਵਵੀਰ ਸਿੰਘ ਸੋਹਲ ਨੇ ਕਿਹਾ ਕਿ ਇਹ ਹਲਫ਼ਨਾਮਾ ਵਿਦਿਆਰਥੀਆਂ ਦੇ ਜਮਹੂਰੀ ਅਧਿਕਾਰਾਂ ਨੂੰ ਦਬਾਉਣ ਦੇ ਇਰਾਦੇ ਦਾ ਨਤੀਜਾ ਹੈ | ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਇਸ ਹਲਫ਼ਨਾਮੇ ਨੂੰ ਜਾਰੀ ਕਰਨ ਦੇ ਫ਼ੈਸਲੇ ਦਾ ਵਿਰੋਧ ਕੀਤਾ ਸੀ ਅਤੇ ਉਪ ਕੁਲਪਤੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ | ਇਸੇ ਉਪਰੰਤ ਦਿੱਲੀ ਦੀ ਕੇਂਦਰ ਸਰਕਾਰ ਨੇ ਉੱਚ ਸਿੱਖਿਆ ਸਕੱਤਰ ਨਾਲ ਮੁਲਾਕਾਤ ਕਰਕੇ ਵਿਵਾਦਪੂਰਨ ਹਲਫ਼ਨਾਮਾ ਵਾਪਸ ਲੈਣ ਦੀ ਮੰਗ ਨੂੰ ਮੰਨ ਲਿਆ ਹੈ |

ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ 'ਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ ਅਗਲੀ ਖ਼ਬਰ ਹੈਲਿਕਸ ਇੰਸਟੀਚਿਊਟ ਕਰਵਾਏਗਾ ਸਕਾਲਰਸ਼ਿਪ-ਕਮ-ਐਡਮਿਸ਼ਨ ਟੈਸਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।