04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਮਰਪਣ ਭਾਵਨਾ ਨਾਲ ਪੰਥਕ ਕਾਰਜਾਂ ਲਈ ਯਤਨਸ਼ੀਲ ਭੂਮਿਕਾ ਨਿਭਾਵਾਂਗਾ-ਭਾਈ ਝੱਬਰ <br/>

ਅਜੀਤ ਡੈਸਕ 05-11-2025

ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਤੇ ਅੰਤਿ੍ੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਦਾ ਕਹਿਣਾ ਹੈ ਕਿ ਉਹ ਸਮਰਪਣ ਭਾਵਨਾ ਨਾਲ ਪੰਥਕ ਕਾਰਜਾਂ ਲਈ ਯਤਨਸ਼ੀਲ ਭੂਮਿਕਾ ਨਿਭਾਉਣਗੇ | ਸ਼੍ਰੋਮਣੀ ਕਮੇਟੀ ਦੇ ਜੋਗਾ ਹਲਕੇ ਤੋਂ ਮੈਂਬਰ ਭਾਈ ਝੱਬਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਮੂਹ ਮੈਂਬਰਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਇਕ ਨਿਮਾਣੇ ਸਿੱਖ ਦੇ ਤੌਰ 'ਤੇ ਉਸ ਨੂੰ ਵੱਡੇ ਅਹੁਦੇ ਦਿੱਤੇ ਗਏ ਹਨ | ਉਹ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਇੱਧਰਲੇ ਜ਼ਿਲਿ੍ਹਆਂ 'ਚ ਗੁਰਮਤਿ ਕੈਂਪ ਅਤੇ ਅੰਮਿ੍ਤ ਸੰਚਾਰ ਦੀ ਲਹਿਰ ਹੋਰ ਤੇਜ਼ ਕੀਤੀ ਜਾਵੇਗੀ ਅਤੇ ਜੋਗਾ ਹਲਕੇ ਦੀ ਤਰਜ਼ 'ਤੇ ਗਰਮੀ ਦੀਆਂ ਛੁੱਟੀਆਂ 'ਚ ਹੋਰ ਹਲਕਿਆਂ 'ਚ ਵੀ ਬੱਚਿਆਂ ਦੇ ਗੁਰਮਤਿ ਕੈਂਪ ਲਗਵਾਏ ਜਾਣਗੇ | ਇਕ ਸਵਾਲ ਦੇ ਜਵਾਬ 'ਚ ਭਾਈ ਝੱਬਰ ਨੇ ਦੱਸਿਆ ਕਿ ਗੁਰੂ ਰਾਮਦਾਸ ਹਸਪਤਾਲ ਅੰਮਿ੍ਤਸਰ ਦੀ ਬਰਾਂਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਥਾਪਿਤ ਕਰਵਾਉਣ ਲਈ ਉਹ ਯਤਨ ਜੁਟਾਉਣਗੇ |

ਪਿਛਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਜਥੇ 'ਚ ਗਏ 14 ਹਿੰਦੂ ਸ਼ਰਧਾਲੂਆਂ ਨੂੰ ਪਾਕਿ ਅਧਿਕਾਰੀਆਂ ਨੇ ਵਾਪਸ ਮੋੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।