05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਅਜੀਤ ਡੈਸਕ 05-11-2025

ਅੰਮ੍ਰਿਤਸਰ, 4 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ 'ਤੇ ਚੱਲਣ ਦੀ ਪ੍ਰੇਰਣਾ ਕੀਤੀ। ਸ: ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬ ਸਾਂਝੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ 'ਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ।

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਰਤੀ 'ਤੇ ਆਉਣਾ ਸਾਡੇ ਜੀਵਨ ਦਾ ਆਧਾਰ ਬਣਿਆ- ਡਾ. ਨਵਨੀਤ ਕੌਰ ਅਗਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।