31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਖੱਬੇ ਪੱਖੀ ਪਾਰਟੀਆਂ ਵਲੋਂ ਪੰਜਾਬ ਯੂਨੀਵਰਸਿਟੀ ਸੰਬੰਧੀ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 05-11-2025

ਜਲੰਧਰ, 4 ਨਵੰਬਰ (ਜਸਪਾਲ ਸਿੰਘ)-ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਨ ਦੇ ਵਿਰੋਧ 'ਚ ਰਾਜ ਦੀਆਂ ਖੱਬੀਆਂ ਧਿਰਾਂ ਸੀ.ਪੀ.ਆਈ., ਸੀ.ਪੀ.ਐਮ. ਅਤੇ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਵਲੋਂ ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਤਸਰ, ਮਾਨਸਾ, ਬਠਿੰਡਾ ਤੇ ਹੁਸ਼ਿਆਰਪੁਰ ਵਿਖੇ ਰੋਸ ਰੈਲੀਆ ਕਰਕੇ ਪ੍ਰਦਰਸ਼ਨ ਕੀਤੇ ਗਏ ਅਤੇ ਪੰਜਾਬ ਯੂਨੀਵਰਿਸਟੀ ਦੇ ਚਾਂਸਲਰ/ਦੇਸ਼ ਦੇ ਉਪ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ | ਇਸ ਮੌਕੇ ਵੱਖ-ਵੱਖ ਥਾਈਾ ਬੋਲਦਿਆਂ ਕਮਿਊਨਿਸਟ ਆਗੂ ਗੁਰਮੀਤ ਸਿੰਘ ਬਖਤਪੁਰਾ, ਰਾਜਵਿੰਦਰ ਸਿੰਘ ਰਾਣਾ, ਕਿਰਸਨ ਚੌਹਾਨ, ਗੁਲਜ਼ਾਰ ਸਿੰਘ ਬਸੰਤਕੋਟ, ਸ਼ਾਮ ਸਿੰਘ ਅਤੇ ਸੁੱਚਾ ਸਿੰਘ ਅਜਨਾਲਾ ਨੇ ਮੋਦੀ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਯੂਨੀਵਰਿਸਟੀ ਚੰਡੀਗੜ੍ਹ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ 90 ਮੈਂਬਰੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸੰਵਿਧਾਨ 'ਚ ਰਾਜਾਂ ਨੂੰ ਮਿਲੇ ਸੰਘੀ ਢਾਂਚੇ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ ਹੈ | ਨੋਟੀਫਿਕੇਸ਼ਨ ਅਨੁਸਾਰ ਹੁਣ ਯੂਨੀਵਿਸਟੀ ਦੇ ਉਪ ਕੁਲਪਤੀ ਅਧੀਨ ਮਨੋਨੀਤ ਕੀਤੀ ਜਾਣ ਵਾਲੀ 31 ਮੈਂਬਰੀ ਸੈਨੇਟ ਯੂਨੀਵਰਿਸਟੀ ਚਲਾਉਣ ਦਾ ਕੰਮ ਕਰੇਗੀ ਜੋ ਸਰਾਸਰ ਤਾਨਾਸ਼ਾਹੀ ਢੰਗ ਹੋਵੇਗਾ ¢

ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ 'ਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ ਅਗਲੀ ਖ਼ਬਰ ਇੰਗਲੈਂਡ ਵਿਚ ਗੁਰਵਿੰਦਰ ਸਿੰਘ ਜੌਹਲ ਦੇ ਕਾਤਲ ਨੂੰ ਉਮਰ ਕੈਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।