31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ 'ਚ ਡਿਪਟੀ ਕਮਿਸ਼ਨਰ ਤਰਨ ਤਾਰਨ ਤਲਬ

ਅਜੀਤ ਡੈਸਕ 05-11-2025
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸੰਬੰਧੀ ਮਾਮਲੇ ਵਿਚ ਰਿਟਰਨਿੰਗ ਅਫ਼ਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ 'ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ 6 ਨਵੰਬਰ ਨੂੰ ਤਲਬ ਕੀਤਾ ਹੈ | ਇਹ ਜਾਣਕਾਰੀ ਵੀ ਜ਼ਿਲ੍ਹਾ ਚੋਣ ਅਫ਼ਸਰ ਤੋਂ ਮੰਗੀ ਗਈ ਹੈ ਕਿ ਮਾਡਲ ਕੋਡ ਆਫ਼ ਕੰਡਕਟ ਦੀ ਪਾਲਣਾ ਹਿਤ ਰਾਜਾ ਵੜਿੰਗ ਨੂੰ ਜ਼ਿਲੇ੍ਹ ਦੀ ਹੱਦ ਤੋਂ ਤੜੀ ਪਾਰ ਕਿਉਂ ਨਹੀਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵਲੋਂ ਜੋ ਰਿਪੋਰਟ ਅੱਜ ਕਮਿਸ਼ਨ ਨੂੰ ਪੇਸ਼ ਕੀਤੀ ਗਏ ਜਵਾਬ ਤਸੱਲੀ ਬਖ਼ਸ਼ ਨਹੀਂ ਪਾਇਆ ਗਿਆ, ਜਿਸ ਕਰਕੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਤਲਬ ਕੀਤਾ ਗਿਆ ਹੈ |

ਪਿਛਲੀ ਖ਼ਬਰ 1947 'ਚ ਅੰਮਿ੍ਤਸਰ ਜ਼ਿਲ੍ਹੇ 'ਚ ਮੁਸਲਿਮ ਪ੍ਰਵਾਸੀਆਂ ਵਲੋਂ ਛੱਡੀਆਂ ਨਿੱਜੀ ਜਾਇਦਾਦਾਂ ਦੇ ਗੈਰ-ਕਾਨੂੰਨੀ ਨਿੱਜੀ ਗ੍ਰਹਿਣ... ਅਗਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਵਲੋਂ ਪੰਜਾਬ ਯੂਨੀਵਰਸਿਟੀ ਸੰਬੰਧੀ ਕੇਂਦਰ ਖਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।