01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਇੰਗਲੈਂਡ ਦੀ ਸਿੱਖ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

ਅਜੀਤ ਡੈਸਕ 05-11-2025

ਅੰਮ੍ਰਿਤਸਰ, 4 ਨਵੰਬਰ (ਸੁਰਿੰਦਰ ਕੋਛੜ)-ਇੰਗਲੈਂਡ ਤੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੀ ਸੰਗਤ ਨੇ ਅੱਜ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਉੱਥੇ ਪਹੁੰਚਣ 'ਤੇ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ. ਐੱਮ. ਯੂ.) ਦੇ ਨੌਖਿਆਜ਼ ਹਸਨ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਇੰਗਲੈਂਡ ਦੀ ਸੰਗਤ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਅੰਤਰ-ਵਿਸ਼ਵਾਸ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਸ ਮੁਕੱਦਸ ਅਸਥਾਨ ਦੇ ਦਰਸ਼ਨਾਂ ਲਈ ਭਾਰਤੀ ਸੰਗਤ ਨੂੰ ਵੱਡੀ ਗਿਣਤੀ 'ਚ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸਿੱਖ ਮੁਸਲਿਮ ਸਾਂਝ ਦਾ ਅਦਭੁਤ ਨਮੂਨਾ ਅਤੇ ਕਰਤਾਰਪੁਰ ਲਾਂਘੇ ਨੂੰ 'ਆਸ ਦਾ ਲਾਂਘਾ' ਦੱਸਿਆ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਨੂੰ ਸਰਹੱਦੀ ਤੇ ਸਿਆਸੀ ਤਲਖ਼ੀਆਂ ਦਾ ਹਿੱਸਾ ਬਣਾਉਣਾ ਉਚਿੱਤ ਨਹੀਂ ਹੈ।

ਪਿਛਲੀ ਖ਼ਬਰ ਦੋ ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਵਰਲਡ ਕੈਂਸਰ ਕੇਅਰ ਵਲੋਂ ਫਗਵਾੜਾ ਆਰੀਆ ਹਾਈ ਸਕੂਲ 'ਚ ਮੁਫ਼ਤ ਮੈਡੀਕਲ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।