25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੁਲਿਸ ਅਧਿਕਾਰੀਆਂ ਦੇ ਮੈਡਲ ਤੇ ਭੱਤਿਆਂ ਨੂੰ ਰੋਕਣ ਲਈ ਹਾਈ ਕੋਰਟ 'ਚ ਚੁਣੌਤੀ <br/>

ਅਜੀਤ ਡੈਸਕ 05-11-2025
ਚੰਡੀਗੜ੍ਹ, 4 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁਲਿਸ ਵਿਭਾਗ 'ਚ ਬਹਾਦਰੀ ਪੁਰਸਕਾਰ ਹਾਸਲ ਕਰਨ ਵਾਲੇ ਅਧਿਕਾਰੀਆਂ ਨੂੰ ਦਿੱਤੇ ਜਾਣ ਵਾਲੇ ਮੈਡਲ ਅਤੇ ਭੱਤਿਆਂ ਨੂੰ ਬੰਦ ਕਰਨ ਦੇ ਆਪਣੇ ਫ਼ੈਸਲੇ ਦੇ ਆਧਾਰ ਅਤੇ ਕਾਰਨ ਦੱਸਣ ਲਈ ਕਿਹਾ ਹੈ | ਅਦਾਲਤ ਨੇ ਸਰਕਾਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਹ ਹੁਕਮ ਜਸਟਿਸ ਜਗਮੋਹਨ ਬਾਂਸਲ ਦੀ ਅਗਵਾਈ ਵਾਲੇ ਬੈਂਚ ਨੇ ਸੇਵਾ ਮੁਕਤ ਇੰਸਪੈਕਟਰ ਤਲਵਿੰਦਰ ਸਿੰਘ, ਜਿਨ੍ਹਾਂ ਨੂੰ 21 ਜਨਵਰੀ, 1995 ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ, ਵਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤਾ | ਪਟੀਸ਼ਨਕਰਤਾ ਨੇ 15 ਜੂਨ 2021 ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਸੀ ਜਿਸ ਵਿਚ ਬਹਾਦਰੀ ਪੁਰਸਕਾਰ ਹਾਸਲ ਕਰਨ ਵਾਲੇ ਅਧਿਕਾਰੀਆਂ ਨੂੰ ਦਿੱਤਾ ਜਾਣ ਵਾਲਾ ਭੱਤਾ ਬੰਦ ਕਰ ਦਿੱਤਾ ਗਿਆ ਸੀ | ਪਟੀਸ਼ਨ ਦੇ ਅਨੁਸਾਰ, ਤਲਵਿੰਦਰ ਸਿੰਘ ਨੂੰ 1995 ਤੋਂ ਨਿਯਮਿਤ ਤੌਰ 'ਤੇ ਇਹ ਭੱਤਾ ਮਿਲ ਰਿਹਾ ਸੀ ਅਤੇ ਸਮੇਂ-ਸਮੇਂ 'ਤੇ ਇਸ ਵਿਚ ਸੋਧ ਕੀਤੀ ਜਾਂਦੀ ਰਹੀ ਹੈ | ਹਾਲਾਂਕਿ, 15 ਸਤੰਬਰ, 2021 ਨੂੰ ਇਕ ਨੋਟੀਫਿਕੇਸ਼ਨ ਰਾਹੀਂ, ਸੂਬਾ ਸਰਕਾਰ ਨੇ ਕਈ ਭੱਤਿਆਂ ਨੂੰ ਬੰਦ ਕਰ ਦਿੱਤਾ, ਜਿਸ 'ਚ ਮੈਡਲ ਭੱਤਾ ਵੀ ਸ਼ਾਮਿਲ ਹੈ | ਅਦਾਲਤ ਨੇ ਸੂਬਾ ਸਰਕਾਰ ਨੂੰ ਇਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਜਿਸ ਵਿਚ ਦੱਸਿਆ ਗਿਆ ਕਿ 1995 ਤੋਂ ਦਿੱਤੇ ਜਾ ਰਹੇ ਇਸ ਭੱਤੇ ਨੂੰ ਰੋਕਣ ਦਾ ਫ਼ੈਸਲਾ ਕਿਉਂ ਅਤੇ ਕਿਸ ਆਧਾਰ 'ਤੇ ਲਿਆ ਗਿਆ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਨਵੰਬਰ ਨੂੰ ਹੋਵੇਗੀ |

ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ <br/> ਅਗਲੀ ਖ਼ਬਰ ਅਦਾਲਤੀ ਟਿੱਪਣੀਆਂ 'ਤੇ ਸਨਸਨੀ ਫੈਲਾਉਣ ਵਾਲੀ ਮੀਡੀਆ ਰਿਪੋਰਟਿੰਗ ਚਿੰਤਾਜਨਕ- ਦਿੱਲੀ ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।