ਚੰਡੀਗੜ੍ਹ, 4 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀ ਕੌਸ਼ਲ ਦੇ ਜਰਨਲ ਸਕੱਤਰ ਅਭਿਸ਼ੇਕ ਡਾਗਰ ਦੀ ਭੁੱਖ ਹੜਤਾਲ ਦੌਰਾਨ ਪਤਾ ਲੈਣ ਅਤੇ ਹਮਾਇਤ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੁੱਜੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕਿਹਾ ਕਿ ਪਹਿਲਾਂ ਪੰਜਾਬ ਦੀ ਰਾਜਧਾਨੀ ਖੋਹ ਲਈ ਗਈ | ਹੁਣ ਪੰਜਾਬ ਦੀ ਪੰਜਾਬ ਯੂਨੀਵਰਸਿਟੀ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ | ਇਸੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਿਦਿਆਰਥੀਆਂ ਦੀ ਪੂਰੀ ਹਿਮਾਇਤ ਕਰੇਗੀ | ਇਸ ਨੂੰ ਬਚਾਉਣ ਦੇ ਲਈ ਜੇ ਕੋਈ ਵੱਡਾ ਸੰਘਰਸ਼ ਕਰਨਾ ਪਿਆ ਉਹ ਦੇ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਇਹ ਸਾਡੀ ਅਣਖ ਤੇ ਗ਼ੈਰਤ ਦਾ ਮਸਲਾ ਹੋ ਗਿਆ ਹੈ | ਇਸੇ ਉਪਰੰਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੀ ਹਮਾਇਤ ਲਈ ਪੁੱਜੇ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਵਿਚ ਲੈਣ ਲਈ ਹਰ ਯਤਨ ਕਰ ਰਹੀ ਹੈ | ਇਨ੍ਹਾਂ ਨਾਲ ਪਰਮਜੀਤ ਸਿੰਘ ਵੈਦਵਾਨ, ਕਰਨ ਕਲੇਰ, ਐਡਵੋਕੇਟ ਦਵਿੰਦਰ ਸਿੰਘ, ਗੁਰਜੀਤ ਸਿੰਘ ਕੁੱਬਾਹੇੜੀ ਤੇ ਮੈਂਬਰ ਹਾਜ਼ਰ ਸਨ | ਇਸੇ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |
ਸਿਮਰਨਜੀਤ ਸਿੰਘ ਮਾਨ ਵਲੋਂ ਵਿਦਿਆਰਥੀਆਂ ਦੀ ਹਮਾਇਤ ਦਾ ਐਲਾਨ <br/>
ਅਜੀਤ ਡੈਸਕ
05-11-2025