15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ-ਕਟਾਰੂਚੱਕ

ਅਜੀਤ ਡੈਸਕ 07-11-2025
ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5 ਨਵੰਬਰ ਤੱਕ 10,11,149 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ | ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖ਼ਰੀਦ, ਚੁਕਾਈ ਅਤੇ ਅਦਾਇਗੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 95021 ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ | ਜ਼ਿਕਰਯੋਗ ਹੈ ਕਿ 5 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 13869759.05 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ | ਇਸ 'ਚੋਂ, 13597879.27 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ,ਇਸ ਤਰ੍ਹਾਂ ਹੁੱਣ ਤੱਕ ਕੁੱਲ 98 ਫੀਸਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ | ਕੁੱਲ ਚੁਕਾਈ ਦਾ ਅੰਕੜਾ 11729851.90 ਮੀਟਰਕ ਟਨ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫ਼ਸਲ ਦਾ 86 ਫੀਸਦ ਬਣਦਾ ਹੈ |

ਪਿਛਲੀ ਖ਼ਬਰ ਜਗਮਨ ਸਮਰਾ ਤੇ ਉਸ ਦੇ ਪੁੱਤਰ ਖ਼ਿਲਾਫ਼ ਹਵਾਲਾ ਕਾਰੋਬਾਰ ਤੇ ਮਨੁੱਖੀ ਤਸਕਰੀ ਦੇ ਮਾਮਲੇ 'ਚ ਕੇਸ ਦਰਜ <br/> ਅਗਲੀ ਖ਼ਬਰ ਕਾਂਗਰਸ ਵਲੋਂ ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ-ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।