15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੁਹਾਲੀ ਦੀ ਨਵੀਂ ਫ਼ਲ ਤੇ ਸਬਜ਼ੀ ਮੰਡੀ ਨੂੰ ਪੁੱਡਾ 'ਚ ਤਬਦੀਲ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 20-11-2025
ਐੱਸ. ਏ. ਐੱਸ. ਨਗਰ, 19 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਵਲੋਂ ਮੁਹਾਲੀ ਫੇਜ਼-11 ਸਥਿਤ ਨਵੀਂ ਫ਼ਲ ਅਤੇ ਸਬਜ਼ੀ ਮੰਡੀ ਨੂੰ ਪੁੱਡਾ ਨੂੰ ਟਰਾਂਸਫ਼ਰ ਕਰਨ ਅਤੇ ਪੰਜਾਬ ਮੰਡੀ ਬੋਰਡ ਦੀਆਂ ਹੋਰ ਜਾਇਦਾਦਾਂ ਨੂੰ ਵੇਚਣ ਦੇ ਵਿਰੋਧ ਮੁਹਾਲੀ ਦੇ ਸੈਕਟਰ-65-ਏ, ਸਥਿਤ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਪੰਜਾਬ ਮੰਡੀ ਭਵਨ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਗੇਟ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ , ਕਾਂਗਰਸ ਸਮੇਤ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਜਿਨ੍ਹਾਂ ਵਿਚ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ, ਪੰਜਾਬ ਮੰਡੀ ਬੋਰਡ ਆਫ਼ੀਸਰਜ਼ ਐਸੋਸੀਏਸ਼ਨ, ਪੰਜਾਬ ਮੰਡੀ ਬੋਰਡ ਡਰਾਈਵਰਜ਼ ਯੂਨੀਅਨ, ਦੀ ਕਲਾਸ ਫੋਰਥ ਇੰਪਲਾਈਜ਼ ਯੂਨੀਅਨ, ਪੰਜਾਬ ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ, ਮੁਹਾਲੀ ਫੈਲਵੇਅਰ ਐਸੋਸੀਏਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਆੜ੍ਹਤੀਆਂ ਐਸੋਸੀਏਸ਼ਨ ਮੁਹਾਲੀ, ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ, ਪੰਜਾਬ ਮੰਡੀ ਬੋਰਡ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ, ਪੰਜਾਬ ਮੰਡੀ ਬੋਰਡ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸ਼ਿਰਕਤ ਕਰਦਿਆਂ ਹਰ ਤਰਾਂ ਦਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਰੋਸ ਪ੍ਰਦਰਸ਼ਨ ਵਿਚ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਸਮੇਤ ਹਾਜ਼ਰ ਸਮੂਹ ਯੂਨੀਅਨ ਆਗੂਆਂ ਵਲੋਂ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹ ਨਵੀਂ ਫਲ ਅਤੇ ਸਬਜ਼ੀ ਮੰਡੀ ਫ਼ੇਜ਼ 11, ਮੁਹਾਲੀ ਨੂੰ ਪੁੱਡਾ ਨੂੰ ਟਰਾਂਸਫ਼ਰ ਕਰਨ ਅਤੇ ਪੰਜਾਬ ਮੰਡੀ ਬੋਰਡ ਦੀਆਂ ਹੋਰ ਜਾਇਦਾਦਾਂ ਨੂੰ ਵੇਚਣ ਸੰਬੰਧੀ ਆਰੰਭੀ ਗਈ ਕਾਰਵਾਈ ਨੂੰ ਨਹੀਂ ਰੋਕਦੀ ਤਾਂ ਆਉਣ ਵਾਲੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਵਧੇਰੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਇਲਾਵਾ ਵੱਖ-ਵੱਖ ਯੂਨੀਅਨਾਂ ਦੇ ਆਗੂ ਤੇ ਵਰਕਰ ਹਾਜ਼ਰ ਸਨ | ਨਵੀਂ ਫਲ ਅਤੇ ਸਬਜ਼ੀ ਮੰਡੀ ਨੂੰ ਪੁੱਡਾ ਨੂੰ ਟਰਾਂਸਫ਼ਰ ਕਰਨ ਦੇ ਖ਼ਿਲਾਫ਼ ਮੁਹਾਲੀ ਵਿਖੇ ਮੰਡੀ ਬੋਰਡ ਕਰਮਚਾਰੀ ਐਸੋਸੀਏਸ਼ਨ ਲਗਾਏ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ, ਐਨ.ਕੇ. ਸ਼ਰਮਾ, ਅਰਸ਼ਦੀਪ ਸਿੰਘ ਕਲੇਰ ਅਤੇ ਪਰਮਿੰਦਰ ਸਿੰਘ ਸੋਹਾਣਾ ਨੂੰ ਸ਼ਮੂਲੀਅਤ ਕਰਦਿਆਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ 'ਆਪ' ਸਰਕਾਰ ਨੂੰ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਪੰਜਾਬ ਦੀਆਂ ਅਨਮੋਲ ਜਨਤਕ ਜਾਇਦਾਦਾਂ ਨੂੰ ਹੜੱਪਣ ਦੀ ਕਦੇ ਵੀ ਇਜਾਜ਼ਤ ਨਹੀਂ ਦੇਵੇਗਾ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗਿ੍ਫ਼ਤਾਰ... ਅਗਲੀ ਖ਼ਬਰ ਆਮ ਲੋਕਾਂ ਲਈ ਖੁੱਲਿ੍ਹਆ ਅੰਤਰਰਾਸ਼ਟਰੀ ਵਪਾਰ ਮੇਲਾ-ਰੌਣਕਾਂ 'ਚ ਹੋਇਆ ਵਾਧਾ ਡਿਜ਼ਾਈਨਰ ਲਾਈਟਾਂ ਤੇ ਗਹਿਣੇ ਪ੍ਰਤੀ ਨਜ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।