07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਹੀਦੀ ਸ਼ਤਾਬਦੀ ਸੰਬੰਧੀ ਤਲਵੰਡੀ ਸਾਬੋ, ਫਰੀਦਕੋਟ ਤੇ ਗੁਰਦਾਸਪੁਰ ਤੋਂ ਨਗਰ ਕੀਰਤਨ ਆਰੰਭ <br/>

ਅਜੀਤ ਡੈਸਕ 21-11-2025

22 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਸੰਪੂਰਨਤਾ
ਗੁਰਦੁਆਰਾ ਬੇਰ ਸਾਹਿਬ (ਦੇਗਸਰ) 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਭਰੀ ਹਾਜ਼ਰੀ

ਤਲਵੰਡੀ ਸਾਬੋ (ਬਠਿੰਡਾ), 20 ਨਵੰਬਰ (ਰਣਜੀਤ ਸਿੰਘ ਰਾਜੂ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਨਗਰਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਅੱਜ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਦੇ ਅਸਥਾਨ ਤੋਂ ਰਵਾਨਾ ਹੋਇਆ, ਜਿਸ ਵਿਚ ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਤੋਂ ਇਲਾਵਾ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਸਮੇਤ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਲਵਾਈ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੋੜੀ) ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ | ਉਪਰੰਤ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਰਵਾਨਗੀ ਕੀਤੀ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਲੱਦੀ ਸੁੰਦਰ ਪਾਲਕੀ ਸਾਹਿਬ 'ਚ ਸ਼ੁਸੋਭਿਤ ਕੀਤੇ ਗਏ ਅਤੇ ਇਸ ਮੌਕੇ ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਸਲਾਮੀ ਭੇਟ ਕੀਤੀ | ਬੁੱਢਾ ਦਲ ਦੇ ਬਾਬਾ ਸੁਖਮੰਦਰ ਸਿੰਘ ਮੋਰ ਨੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ | ਪੰਜਾਬ ਸਰਕਾਰ ਵਲੋਂ ਨਗਰ ਕੀਰਤਨ 'ਚ ਵਿਸ਼ੇਸ ਤੌਰ 'ਤੇ ਪੁੱਜੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਸਮੇਤ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੂੰ ਵੀ ਸਿਰੋਪਾਉ ਦੀ ਬਖਸ਼ਿਸ ਕੀਤੀ ਗਈ | ਨਗਰ ਕੀਰਤਨ ਦੀ ਰਵਾਨਗੀ ਮੌਕੇ ਜਿੱਥੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮੇਜਰ ਸਿੰਘ ਮੁਖਤਿਆਰੇਆਮ, ਬਾਬਾ ਦਲੇਰ ਸਿੰਘ ਮੌਜੂਦ ਰਹੇ, ਉੱਥੇ ਹਲਕਾ ਵਿਧਾਇਕਾ ਬਲਜਿੰਦਰ ਕੌਰ ਤੋਂ ਇਲਾਵਾ ਡੀ. ਆਈ. ਜੀ. ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਐੱਸ. ਐਸ. ਪੀ. ਅਮਨੀਤ ਕੌਂਡਲ, ਹਲਕਾ ਵਿਧਾਇਕਾ ਦੇ ਪਿਤਾ ਤੇ ਪੰਥਕ ਆਗੂ ਜਥੇਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ, ਮਾਤਾ ਮਲਕੀਤ ਕੌਰ ਜਗਾ, ਨਗਰ ਕੌਂਸਲ ਪ੍ਰਧਾਨ ਕੁਲਬੀਰ ਕੌਰ ਸਰਾਂ, ਮਾਰਕੀਟ ਕਮੇਟੀ ਰਾਮਾਂ ਚੇਅਰਪਰਸਨ ਗੁਰਪ੍ਰੀਤ ਕੌਰ, ਮਹਿਲਾ ਕਮਿਸ਼ਨ ਮੈਂਬਰ ਬੀਬਾ ਜਸਵਿੰਦਰ ਕੌਰ ਸਰਪੰਚ ਜਗਾ, ਟਰੱਕ ਯੂਨੀਅਨ ਪ੍ਰਧਾਨ ਅਵਤਾਰ ਸਿੰਘ ਜਗਾ, ਸੀ. 'ਆਪ' ਆਗੂ ਹਰਜੀਤ ਸਿੰਘ ਸਰਾਂ, ਤਰਸੇਮ ਸਿੰਗਲਾ, ਗੁਰਤੇਜ ਜੋਗੇਵਾਲਾ ਆਦਿ ਮੌਜੂਦ ਦਿਖਾਈ ਦਿੱਤੇ |

ਪਿਛਲੀ ਖ਼ਬਰ ਜੇਲ੍ਹ 'ਚ ਮੁਲਾਕਾਤ ਦੌਰਾਨ ਪੱੁਤਰ ਨੂੰ ਨਸ਼ਾ ਫੜਾਉਂਦਾ ਪਿਉ ਕਾਬੂ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਹੋਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।