12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹਾਈ ਕੋਰਟ ਵਲੋਂ ਰਾਜਾ ਵੜਿੰਗ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ <br/>

ਅਜੀਤ ਡੈਸਕ 22-11-2025
ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਤਰਨਤਾਰਨ 'ਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਬਿਆਨ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ | ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ | ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਦਖ਼ਲ ਨਹੀਂ ਦੇਵੇਗਾ | ਪਟੀਸ਼ਨ ਵਿਚ, ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਜੋ ਕਿਹਾ ਸੀ, ਉਸ ਦੇ ਸਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਖ਼ੁਦਮੁਖ਼ਤਿਆਰੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ | ਰਾਜਾ ਵੜਿੰਗ ਦਾ ਕਹਿਣਾ ਹੈ ਕਿ ਜਦੋਂ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ ਤਾਂ ਕਮਿਸ਼ਨ ਵਲੋਂ ਵੱਖਰੀ ਕਾਰਵਾਈ ਕਰਨਾ ਗਲਤ ਹੈ |

ਪਿਛਲੀ ਖ਼ਬਰ 'ਅਜੀਤ' ਨੇ 7ਵੇਂ ਗੇੜ 'ਚ ਕੋਟਲੀ ਸੂਰਤ ਮੱਲ੍ਹੀ ਨੇੜਲੇ ਕਿਸਾਨਾਂ ਨੂੰ ਡੀਜ਼ਲ ਤੇ ਯੂਰੀਆ ਖਾਦ ਵੰਡੀ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਆਵਾਜਾਈ ਵਿਵਸਥਾ ਦੇ ਪ੍ਰਬੰਧ ਕੀਤੇ ਗਏ-ਡੀ.ਜੀ.ਪੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।