11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਾਂਦੀ ਦੇ ਪੰਜ ਜੋੜੀਆਂ ਦਰਵਾਜ਼ੇ ਲਾਉਣ ਦੀ ਸੇਵਾ ਮੁਕੰਮਲ <br/>

ਅਜੀਤ ਡੈਸਕ 22-11-2025
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ.ਐਸ. ਨਿੱਕੂਵਾਲ)-350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸੁੱਚਾ ਸਿੰਘ ਅਤੇ ਬਾਬਾ ਸਤਨਾਮ ਸਿੰਘ ਕਾਰ-ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਚਾਂਦੀ ਦੇ ਨਵੇਂ ਦਰਵਾਜ਼ਿਆਂ ਦੀਆਂ ਪੰਜ ਜੋੜੀਆਂ ਦੀ ਸੇਵਾ ਕਰਵਾਈ ਗਈ | ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸੀਸ ਦਾ ਸਸਕਾਰ ਕੀਤਾ ਗਿਆ ਸੀ, ਵਿਖੇ ਚਾਂਦੀ ਦੇ ਦਰਵਾਜ਼ੇ ਲਾਉਣ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਲਗਭਗ ਪੌਣੇ ਦੋ ਕਰੋੜ ਰੁਪਏ ਦੇ ਚਾਂਦੀ ਦੇ ਦਰਵਾਜ਼ੇ ਲਾਉਣ ਦੀ ਸੇਵਾ ਕਾਰ-ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਨੇ ਆਪਣੀ ਝੋਲੀ ਪਵਾਈ ਸੀ, ਜਿਸ ਨੂੰ ਗੁਰੂ ਸਾਹਿਬ ਨੇ ਬਖ਼ਸ਼ੀਸ਼ ਕਰਕੇ ਪੂਰਾ ਕਰਵਾਇਆ ਹੈ ਅਤੇ ਪੰਜ ਜੋੜੀਆਂ ਦਰਵਾਜ਼ੇ ਲਾਉਣ ਦੀ ਸੇਵਾ ਮੁਕੰਮਲ ਹੋ ਗਈ ਹੈ ਜਦੋਂਕਿ ਦੋ ਦਰਵਾਜ਼ੇ ਹੋਰ ਲਾਏ ਜਾਣੇ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਕਾਰ-ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਸਤਨਾਮ ਸਿੰਘ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ਼ ਵਾਲੇ, ਬਾਬਾ ਬਚਨ ਸਿੰਘ, ਮਹਿੰਦਰ ਸਿੰਘ ਕਾਰ-ਸੇਵਾ ਦਿੱਲੀ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਅਜੀਤ ਸਿੰਘ ਦੇਹਲਾਂ, ਭਾਈ ਇੰਦਰਜੀਤ ਸਿੰਘ ਬਿੱਟੂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ., ਸੇਵਕ ਜਥਾ ਮੁੰਬਈ ਤੋਂ ਰਾਮ ਸਿੰਘ ਰਾਠੌਰ, ਅੰਤਿ੍ਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮੀਤ ਸਕੱਤਰ ਗੁਰਨਾਮ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਗੁਰਦੁਆਰਾ ਇੰਸਪੈਕਟਰ ਚੀਫ ਜਗਦੀਸ਼ ਸਿੰਘ ਬੁੱਟਰ, ਇੰਚਾਰਜ ਅਮਲਾ ਮੇਜਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਤਲਵਿੰਦਰ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੀਤ ਮੈਨੇਜਰ ਭੁਪਿੰਦਰ ਸਿੰਘ ਬੀਕਾਪੁਰ, ਐਡਵੋਕੇਟ ਜਸਬੀਰ ਸਿੰਘ ਅਤੇ ਭਾਈ ਸਰਬਜੀਤ ਸਿੰਘ, ਸੁਰਜੀਤ ਸਿੰਘ ਚੈਹੜਮਜਾਰਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਮੈਂ ਪਾਕਿ ਦੇ ਸ਼ਿਕਾਇਤ ਪੱਤਰ ਨੂੰ ਟਾਇਲਟ ਪੇਪਰ ਦੀ ਜਗ੍ਹਾ ਵਰਤਾਂਗਾ-ਜੌਨ ਕਿਰੀਆਕੌ ਅਗਲੀ ਖ਼ਬਰ ਰਾਜ ਪੱਧਰੀ ਕੁਇਜ਼ ਮੁਕਾਬਲੇ ਦਾ ਸਿਲੇਬਸ ਵਿਦਿਆਰਥੀਆਂ ਲਈ ਭੰਬਲਭੂਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।