16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਦੇ ਸਨਮਾਨ 'ਤੇ ਸਿੱਧਾ ਹਮਲਾ-ਮਾਲਵਿੰਦਰ ਸਿੰਘ ਕੰਗ

ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਏਜੰਸੀ)-'ਆਪ' ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੰਜਾਬ ਦੇ ਅਧਿਕਾਰਾਂ, ਇਤਿਹਾਸ ਅਤੇ ਮਾਣ-ਸਨਮਾਨ 'ਤੇ ਸਿੱਧਾ ਹਮਲਾ ਦੱਸਿਆ | ਕੰਗ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਨੂੰ ਉਜਾੜ ਕੇ ਸਥਾਪਿਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ 65 ਸਾਲਾਂ ਤੋਂ ਲਗਾਤਾਰ ਸਰਕਾਰਾਂ ਚੰਡੀਗੜ੍ਹ ਨੂੰ ਪੰਜਾਬ ਨੂੰ ਵਾਪਸ ਕਰਨ ਵਿਚ ਅਸਫਲ ਰਹੀਆਂ, ਪਰ ਹੁਣ ਭਾਜਪਾ ਸਾਡੇ ਕੋਲ ਮੌਜੂਦ ਬਾਕੀ ਅਧਿਕਾਰਾਂ ਨੂੰ ਵੀ ਖਤਮ ਕਰਨਾ ਚਾਹੁੰਦੀ ਹੈ, ਪਰ ਪੰਜਾਬ ਕਦੇ ਵੀ ਕਿਸੇ ਨੂੰ ਆਪਣੇ ਅਧਿਕਾਰਾਂ ਨੂੰ ਲੁੱਟਣ ਨਹੀਂ ਦੇਵੇਗਾ | ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਸੀ, ਹੈ ਅਤੇ ਰਹੇਗਾ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਚੰਡੀਗੜ੍ਹ 'ਚ ਤਿੱਖਾ ਵਿਰੋਧ-ਵਿਜੈਪਾਲ ਸਿੰਘ ਅਗਲੀ ਖ਼ਬਰ ਵਿਰਾਸਤੀ ਗ਼ਲਤੀਆਂ ਦੇ ਜ਼ਖ਼ਮ ਲੁਕਾਉਣ ਲਈ ਹੀ 'ਆਪ'–ਕਾਂਗਰਸ–ਅਕਾਲੀ ਇਕੱਠੇ ਹੋਏ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।