21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪੁਲਿਸ ਮੁਕਾਬਲੇ 'ਚ ਇਕ ਅਪਰਾਧੀ ਦੀ ਮੌਤ, ਦੂਜਾ ਜ਼ਖ਼ਮੀ <br/>

ਅਜੀਤ ਡੈਸਕ 25-11-2025
ਰਈਆ (ਅੰਮਿ੍ਤਸਰ), 24 ਨਵੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਨੇੜੇ ਪਿੰਡ ਟੋਂਗ ਕੋਲ ਨਹਿਰ ਦੇ ਪੁੱਲ ਉੱਪਰ ਅੱਜ ਸਵੇਰੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲੇ ਦੌਰਾਨ ਇਕ ਸ਼ੂਟਰ ਮਾਰਿਆ ਗਿਆ ਤੇ ਦੂਜਾ ਜ਼ਖ਼ਮੀ ਹੋ ਗਿਆ | ਬੀਤੇ ਦਿਨੀਂ 26 ਅਕਤੂਬਰ ਨੂੰ ਖਿਲਚੀਆਂ ਥਾਣੇ ਦੇ ਧੂਲਕਾ ਪਿੰਡ ਵਿਚ ਇਕ ਦੁਕਾਨਦਾਰ ਮਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਕਿਉਂਕਿ ਉਸ ਨੇ 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ | ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਖੁਫੀਆ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਰਈਆ ਨਹਿਰ ਪਿੰਡ ਟੌਂਗ ਨੇੜੇ ਘੁੰਮ ਰਹੇ ਹਨ ਅਤੇ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਹਨ | ਜਦੋਂ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਅਪਰਾਧੀਆਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ | ਪੁਲਿਸ ਨੇ ਜਵਾਬੀ ਕਾਰਵਾਈ 'ਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ 'ਚੋਂ ਇਕ ਮਾਰਿਆ ਗਿਆ, ਜਿਸ ਦੀ ਪਛਾਣ ਰਾਜਾ ਬਿੱਲਾ ਵਾਸੀ ਤਰਨ ਤਾਰਨ ਵਜੋਂ ਹੋਈ ਹੈ | ਦੂਜੇ ਜ਼ਖਮੀ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਦੀ ਪਛਾਣ ਸ਼ਮੀ ਕਿ੍ਸ਼ਨਾ ਨਗਰ ਅੰਮਿ੍ਤਸਰ ਦੇ ਰਹਿਣ ਵਾਲੇ ਵਜੋਂ ਹੋਈ ਹੈ | ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ | ਇਸ ਮੌਕੇ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਸੁਹੇਲ ਕਾਸਿਮ ਮੀਰ, ਡੀ. ਐੱਸ. ਪੀ. ਬਾਬਾ ਬਕਾਲਾ ਅਰੁਣ ਸ਼ਰਮਾ, ਐੱਸ. ਐੱਚ. ਓ. ਬਿਆਸ ਗੁਰਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਰਾਗ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਪਾਕਿ 'ਚ ਹੋਏ ਧਮਾਕੇ 'ਚ 5 ਸੈਨਿਕਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।