21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼੍ਰੋਮਣੀ ਕਮੇਟੀ ਨੇ ਰਾਗ ਦਰਬਾਰ ਕਰਵਾਇਆ <br/>

ਅਜੀਤ ਡੈਸਕ 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਦੇਰ ਸ਼ਾਮ ਆਰੰਭ ਹੋਏ ਰਾਗ ਦਰਬਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ, ਭਾਈ ਜਤਿੰਦਰ ਸਿੰਘ ਪ੍ਰੋਫ਼ੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮਿ੍ਤਸਰ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਗੁਰਮੀਤ ਸਿੰਘ ਸ਼ਾਂਤ ਰਾਗੀ ਜਥਾ ਜਲੰਧਰ ਵੱਲੋਂ ਰਾਗ ਆਧਾਰਿਤ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ¢ ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ | ਇਸੇ ਦÏਰਾਨ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰੋ. ਸੁਖਵੰਤ ਸਿੰਘ ਦੇ ਸਹਿਯੋਗ ਨਾਲ ਤਿਆਰ ਕਰਵਾਇਆ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਬਾਣੀ ਦਾ ਨਿਰਧਾਰਿਤ ਰਾਗਾਂ ਦਾ ਰਾਗਾਤਮਕ ਕੀਰਤਨ ਪ੍ਰਾਜੈਕਟ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨÏਲਾ ਵਲੋਂ ਜਾਰੀ ਕੀਤਾ ਗਿਆ | ਇਸ ਮÏਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ. ਸਤਬੀਰ ਸਿੰਘ, ਧਰਮ ਪ੍ਰਚਾਰ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੀਤ ਸਕੱਤਰ ਸੁਖਬੀਰ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸਿੱਖ ਚਿੰਤਕ ਤਲਵਿੰਦਰ ਸਿੰਘ ਬੁੱਟਰ, ਫੈਡਰੇਸ਼ਨ ਆਗੂ ਪਰਮਜੀਤ ਸਿੰਘ ਸਮੇਤ ਸੰਗਤ ਹਾਜ਼ਰ ਸੀ ¢

ਪਿਛਲੀ ਖ਼ਬਰ ਸੋਨਮ ਬਾਜਵਾ ਤੇ ਫ਼ਿਲਮ ਪਿੱਟ ਸਿਆਪਾ ਦੀ ਟੀਮ 'ਤੇ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ-ਸ਼ਾਹੀ ਇਮਾਮ ਪੰਜਾਬ <b... ਅਗਲੀ ਖ਼ਬਰ ਪੁਲਿਸ ਮੁਕਾਬਲੇ 'ਚ ਇਕ ਅਪਰਾਧੀ ਦੀ ਮੌਤ, ਦੂਜਾ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।