21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਵਲੋਂ ਵਸਾਏ ਸ਼ਹਿਰਾਂ ਦੀ ਪਵਿੱਤਰਤਾ ਨੂੰ ਸਰਕਾਰੀ ਦਰਜਿਆਂ ਨਾਲ ਨਹੀਂ ਤੋਲਿਆ ਜਾ ਸਕਦਾ- ਡਾ. ਚੀਮਾ

ਅਜੀਤ ਡੈਸਕ 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਪੱਤਰ ਪ੍ਰੇਰਕ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਅੰਮਿ੍ਤਸਰ ਸਾਹਿਬ ਗਲਿਆਰਾ ਅਤੇ ਤਲਵੰਡੀ ਸਾਬੋ ਦਮਦਮਾ ਸਾਹਿਬ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦਿੱਤੇ ਜਾਣ ਬਾਰੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ | ਡਾ. ਚੀਮਾ ਨੇ ਕਿਹਾ ਕਿ ਇਹ ਸ਼ਹਿਰ ਖ਼ੁਦ ਗੁਰੂ ਸਾਹਿਬ ਵਲੋਂ ਵਸਾਏ ਗਏ ਹਨ ਅਤੇ ਇਨ੍ਹਾਂ ਦੀ ਪਵਿਤਰਤਾ ਸਰਕਾਰੀ ਦਰਜਿਆਂ ਨਾਲ ਨਹੀਂ ਬਣ ਸਕਦੀ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪਹਿਲਾਂ ਹੀ ਲਾਗੂ ਹੋ ਚੁੱਕੇ ਫੈਸਲਿਆਂ ਨੂੰ ਮੁੜ ਘੋਸ਼ਿਤ ਕਰਕੇ ਸਰਕਾਰ ਵਲੋਂ ਕੇਵਲ ਰਾਜਨੀਤਿਕ ਡਰਾਮਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਨਾ ਤੁਰੰਤ ਬੰਦ ਕਰੇ-ਇਯਾਲੀ <br/> ਅਗਲੀ ਖ਼ਬਰ ਸੋਨਮ ਬਾਜਵਾ ਤੇ ਫ਼ਿਲਮ ਪਿੱਟ ਸਿਆਪਾ ਦੀ ਟੀਮ 'ਤੇ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ-ਸ਼ਾਹੀ ਇਮਾਮ ਪੰਜਾਬ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।