21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰਨਾ ਤੁਰੰਤ ਬੰਦ ਕਰੇ-ਇਯਾਲੀ <br/>

ਅਜੀਤ ਡੈਸਕ 25-11-2025
ਸਿੱਧਵਾਂ ਬੇਟ (ਲੁਧਿਆਣਾ), 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਮੂਹ ਸਿੱਖ ਜੱਥੇਬੰਦੀਆਂ ਨੂੰ ਮਜਬੂਤ ਅਤੇ ਇਕ ਪਲੇਟਫਾਰਮ 'ਤੇ ਇਕੱਠਿਆਂ ਕਰਨ ਲਈ ਸ਼ਹੀਦ ਭਾਈ ਅਮਰੀਕ ਸਿੰਘ ਦੀ ਪੁੱਤਰੀ ਬੀਬੀ ਸਤਵੰਤ ਕੌਰ ਦੀ ਅਗਵਾਈ 'ਚ ਬਣਾਈ ਗਈ ਪੰਥਕ ਕੋਸ਼ਲ ਦੇ ਸਰਗਰਮ ਆਗੂ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਨਿੱਤ-ਦਿਨ ਪੰਜਾਬ ਨਾਲ ਮਤਰੇਈ ਮਾਂ ਵਾਲਾ ਰਸੂਖ ਕਰ ਰਹੀ ਹੈ ਇਸ ਨੂੰ ਲੈ ਕੇ ਸੂਬੇ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਕੇਂਦਰ ਨੇ ਪਹਿਲਾਂ ਖੇਤੀ ਕਨੂੰਨ ਬਣਾ ਕੇ ਸਾਡੇ ਖੇਤੀ ਪ੍ਰਧਾਨ ਸੂਬੇ ਨੂੰ ਬਰਬਾਦ ਕਰਨ ਦੀ ਕੋਸ਼ਿਸ ਕੀਤੀ ਜਿਸ ਨੂੰ ਲੋਕਾਂ ਨੇ ਨਾਕਾਮ ਕਰ ਦਿੱਤਾ, ਫਿਰ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਵਿਤਕਰਾ ਕੀਤਾ, ਹੁਣ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ ਅਤੇ ਫਿਰ ਸਾਡੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ 131ਵੀਂ ਸੰਵਿਧਾਨਕ ਸੋਧ ਕਰਨ ਦੀ ਤਿਆਰੀ ਕਰ ਰਹੀ ਹੈ, ਪਰ ਸੂਬੇ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ | ਵਿਧਾਇਕ ਇਯਾਲੀ ਨੇ ਆਖਿਆ ਕਿ ਚੰਡੀਗੜ੍ਹ ਸਾਡਾ ਹੈ ਅਤੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ | ਇਸ ਲਈ ਕੇਂਦਰ ਸਰਕਾਰ ਸੰਵਿਧਾਨਕ ਸੋਧ ਕਰਨ ਤੋਂ ਪਹਿਲਾਂ ਮੁੜ ਵਿਚਾਰ ਕਰਕੇ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ ਨਾ ਮਾਰੇ |

ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗੁਰੂ ਵਲੋਂ ਵਸਾਏ ਸ਼ਹਿਰਾਂ ਦੀ ਪਵਿੱਤਰਤਾ ਨੂੰ ਸਰਕਾਰੀ ਦਰਜਿਆਂ ਨਾਲ ਨਹੀਂ ਤੋਲਿਆ ਜਾ ਸਕਦਾ- ਡਾ. ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।