ਅਟਾਰੀ ਸਰਹੱਦ (ਅੰਮਿ੍ਤਸਰ), 24 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਹੁਸ਼ਿਆਰ ਨਗਰ ਅੰਮਿ੍ਤਸਰ ਵਿਖੇ ਸਾਲਾਨਾ ਜੋੜ ਮੇਲੇ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਅਰਦਾਸ ਭਾਈ ਕਿਰਪਾਲ ਸਿੰਘ, ਹੁਕਮਨਾਮਾ ਭਾਈ ਕਸ਼ਮੀਰ ਸਿੰਘ ਵਲੋਂ ਲਿਆ ਗਿਆ | ਇਸ ਮੌਕੇ ਹਾਜ਼ਰੀ ਭਰਨ ਲਈ ਪੁੱਜੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਅਜੀਤ ਸਿੰਘ ਹੁਸ਼ਿਆਰ ਨਗਰ, ਬਾਬਾ ਗੁਰਮੇਜ ਸਿੰਘ ਸ਼੍ਰੋਮਣੀ ਕਮੇਟੀ ਇੰਚਾਰਜ, ਬਾਬਾ ਸਾਧੂ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਬਾਬਾ ਨੌਨਿਹਾਲ ਸਿੰਘ ਬੱਬੀ ਚੀਚੇ ਵਾਲੇ, ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਆਦਿ ਨਾਮਵਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਦੱਸਿਆ ਕਿ ਇਸ ਅਸਥਾਨ 'ਤੇ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਭਾਰੀ ਜੋੜ ਮੇਲਾ 24, 25 ਅਤੇ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਮੌਕੇ 25 ਤਰੀਕ ਰਾਤ ਤੇ 26 ਤਰੀਕ ਦਿਨ ਸਮੇਂ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ 25 ਨਵੰਬਰ ਨੂੰ ਦਿਨ ਸਮੇਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੁੱਜਣ ਵਾਲੇ ਪੰਜ ਪਿਆਰੇ ਸਾਹਿਬਾਨ ਵਲੋਂ ਸੰਗਤਾਂ ਨੂੰ ਅੰਮਿ੍ਤ ਛਕਾਇਆ ਜਾਵੇਗਾ | 26 ਤਰੀਕ ਦੀ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਵੀ ਹੋਵੇਗੀ | ਵਿਸ਼ਾਲ ਨਗਰ ਕੀਰਤਨ ਪਿੰਡ ਹੁਸ਼ਿਆਰ ਨਗਰ, ਕਲੇਵਾਲ, ਗੁਰਦੁਆਰਾ ਬਾਉਲੀ ਸਾਹਿਬ, ਖਹਿਰੇ, ਰਾਜਾ ਤਾਲ, ਮੁਹਾਵਾ, ਨੇਸਟਾ, ਅਟਾਰੀ, ਰੋੜਾਂਵਾਲਾ, ਰਣੀਕੇ ਰਨਗੜ੍ਹ, ਢੋਡੀਵਿੰਡ, ਘਰਿੰਡਾ, ਘਰਿੰਡੀ, ਅਚਿੰਤਕੋਟ ਆਦਿ ਪਿੰਡਾਂ ਦੀਆਂ ਸੰਗਤਾਂ ਵਲੋਂ ਥਾਂ ਥਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਦੇਰ ਸ਼ਾਮ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਇਸ ਮੌਕੇ ਫਤਿਹ ਸਿੰਘ ਕੱਲੇਵਾਲ, ਗੁਰਦੁਆਰਾ ਇੰਸਪੈਕਟਰ ਹਰਗੋਬਿੰਦ ਸਿੰਘ, ਅਕਾਊਾਟੈਂਟ ਸੁਰਿੰਦਰ ਸਿੰਘ ਸਰਹਾਲੀ, ਖਜ਼ਾਨਚੀ ਮਨਦੀਪ ਸਿੰਘ ਗੋਰਾ, ਸਟੋਰ ਕੀਪਰ ਹਰਦੀਪ ਸਿੰਘ ਅਟਾਰੀ, ਸੁਪਰਡੈਂਟ ਹਰਜਿੰਦਰ ਸਿੰਘ ਮੱਲੂ ਨੰਗਲ ਸਮੇਤ ਧਾਰਮਿਕ ਸਖ਼ਸ਼ੀਅਤਾਂ, ਪੰਚ ਸਰਪੰਚ ਹਾਜ਼ਰ ਸਨ |