ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਨ.ਡੀ.ਪੀ.ਐਸ. ਮਾਮਲੇ ਵਿਚ ਇਕ ਦੋਸ਼ੀ ਨੂੰ ਜ਼ਮਾਨਤ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਮੁਕੱਦਮੇ 'ਚ ਹੋ ਰਹੀ ਲੰਮੀ ਦੇਰੀ ਦੋਸ਼ੀ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ | ਅਦਾਲਤ ਅਨੁਸਾਰ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਸਮੇਂ ਸਿਰ ਮੁਕੱਦਮੇ ਦੀ ਸੁਣਵਾਈ ਦਾ ਅਧਿਕਾਰ ਮਿਲਦਾ ਹੈ | ਇਹ ਮਾਮਲਾ ਅੰਮਿ੍ਤਸਰ 'ਚ ਦਰਜ ਇਕ ਐਫ਼.ਆਈ.ਆਰ. ਨਾਲ ਸਬੰਧਿਤ ਹੈ, ਜਿੱਥੇ ਪੁਲਿਸ ਨੇ ਬੱਬਲੂ ਅਤੇ ਉਸ ਦੇ ਸਾਥੀ ਤੋਂ 279 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ | ਇਹ ਮਾਤਰਾ ਵਪਾਰਕ ਸ਼੍ਰੇਣੀ ਅਧੀਨ ਆਉਂਦੀ ਹੈ ਅਤੇ ਅਜਿਹੇ ਮਾਮਲਿਆਂ ਵਿਚ ਜ਼ਮਾਨਤ ਦੇਣਾ ਆਮ ਤੌਰ 'ਤੇ ਮੁਸ਼ਕਿਲ ਮੰਨਿਆ ਜਾਂਦਾ ਹੈ | ਜਸਟਿਸ ਸੁਮਿਤ ਗੋਇਲ ਨੇ ਕਿਹਾ ਕਿ ਐਨ.ਡੀ.ਪੀ.ਐਸ.