21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਲਾਹੌਰ 'ਚ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਈ <br/>

ਅਜੀਤ ਡੈਸਕ 25-11-2025
ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਅੱਜ ਸਾਂਝੇ ਤੌਰ 'ਤੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਯਾਦਗਾਰ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਈ ਗਈ | ਗੁਰੂ ਤੇਗ ਬਹਾਦਰ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਅੱਜ ਸਵੇਰੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਈ. ਟੀ. ਪੀ. ਬੀ. ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ, ਡਿਪਟੀ ਸਕੱਤਰ ਫ਼ਰਾਜ਼ ਅੱਬਾਸ, ਕੇਅਰ ਟੇਕਰ ਅਜ਼ਹਰ ਸ਼ਾਹ, ਪਾਕਿ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਉਪ ਪ੍ਰਧਾਨ ਮਹੇਸ਼ ਸਿੰਘ, ਮੈਂਬਰ ਡਾ: ਮਿਮਪਾਲ ਸਿੰਘ, ਬਾਬਾ ਹਰਮੀਤ ਸਿੰਘ, ਤਾਰਾ ਸਿੰਘ, ਸਰਬਤ ਸਿੰਘ, ਗਿਆਨ ਸਿੰਘ ਚਾਵਲਾ, ਮੁੱਖ ਗ੍ਰੰਥੀ ਗਿਆਨੀ ਪ੍ਰੇਮ ਸਿੰਘ, ਭਾਈ ਦਇਆ ਸਿੰਘ, ਭਾਈ ਰਣਜੀਤ ਸਿੰਘ, ਭਾਈ ਮਨਜੀਤ ਸਿੰਘ, ਗਿਆਨੀ ਹਰਭਜਨ ਸਿੰਘ ਸਮੇਤ ਸੂਬਾ ਸਿੰਧ, ਬਲੋਚਿਸਤਾਨ, ਖ਼ੈਬਰ ਪਖਤੂਨਖਵਾ ਅਤੇ ਲਹਿੰਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ | ਡਾ: ਮਿਮਪਾਲ ਸਿੰਘ ਨੇ ਕਿਹਾ ਕਿ ਸਮਾਗਮਾਂ ਮੌਕੇ ਤਿੰਨੋ ਦਿਨ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ ਭਾਈ ਜਸਬੀਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਓਾਕਾਰ ਸਿੰਘ ਸਮੇਤ ਕੁਲ 9 ਰਾਗੀ ਜਥਿਆਂ ਨੇ ਕੀਰਤਨ ਕਥਾ ਕਰਕੇ ਸੰਗਤ ਨੂੰ ਨਿਹਾਲ ਕੀਤਾ | ਨਾਸਿਰ ਮੁਸ਼ਤਾਕ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਦਿ੍ੜਤਾ ਅਤੇ ਹਿੰਮਤ ਨਾਲ ਨਿਆਂ ਦੇ ਮਾਰਗ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ |

ਪਿਛਲੀ ਖ਼ਬਰ ਸੋਨਾਲਿਕਾ ਨੇ ਐਗਰੋਵਿਜ਼ਨ 2025 ਵਿਖੇ ਸੀ.ਐਨ.ਜੀ./ਸੀ.ਬੀ.ਜੀ. ਟਰੈਕਟਰ ਪ੍ਰਦਰਸ਼ਿਤ ਕਰ ਕੇ ਟਿਕਾਊ ਖੇਤੀ 'ਚ ਨਵੇਂ ਯੁੱਗ... ਅਗਲੀ ਖ਼ਬਰ ਸਰਬਜੀਤ ਕੌਰ ਨੇ ਨਾਸਿਰ ਨਾਲ ਪਹਿਲਾਂ ਤੁਰਕੀ 'ਚ ਨਿਕਾਹ ਕਰਨ ਦੀ ਬਣਾਈ ਸੀ ਯੋਜਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।