21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮੁੰਬਈ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ 'ਚ ਭਰਵੀਂ ਗਿਣਤੀ 'ਚ ਪੁੱਜ ਰਹੀ ਸੰਗਤ <br/>

ਅਜੀਤ ਡੈਸਕ 25-11-2025
ਮੁੰਬਈ, 24 ਨਵੰਬਰ (ਅਜੀਤ ਬਿਊਰੋ)-ਮੁੰਬਈ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਵਿੱਦਿਅਕ ਸੰਸਥਾ, ਗੁਰਦੁਆਰਾ ਗੁਰੂ ਤੇਗ਼ ਬਹਾਦਰ ਦਰਬਾਰ ਰਾਓਲੀ ਕੈਂਪ, ਮੁੰਬਈ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੇਵਕ ਜੱਥਾ ਟਰੱਸਟ ਵਲੋਂ ਨਵੀਂ ਮੁੰਬਈ ਗੁਰਦੁਆਰਿਆਂ ਦੀ ਸੁਪਰੀਮ ਕੌਂਸਲ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ, ਗੁਰਦੁਆਰਾ ਪੰਚਾਇਤੀ, ਗੁਰਦੁਆਰਾ ਭਾਈ ਜੋਗਾ ਸਿੰਘ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਕਰਤਾ ਪੁਰਖ, ਗੁਰਦੁਆਰਾ ਗੁਰਸੰਗਤ ਦਰਬਾਰ ਅਤੇ ਸਾਰੇ ਮੁੰਬਈ ਅਤੇ ਨਵੀਂ ਮੁੰਬਈ ਦੇ ਸੇਵਕ ਜੱਥਿਆਂ ਤੇ ਸੰਗਤ ਦੇ ਸਹਿਯੋਗ ਨਾਲ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ 'ਚ ਸੰਗਤ ਨੇ ਭਰਵੀਂ ਹਾਜ਼ਰੀ ਲਵਾਈ | ਗੁਰੂ ਨਾਨਕ ਹਾਈ ਸਕੂਲ ਗਰਾਊਾਡ, ਗੁਰੂ ਤੇਗ਼ ਬਹਾਦਰ ਨਗਰ ਵਿਖੇ ਹੋ ਰਹੇ ਇਸ ਗੁਰਮਤਿ ਸਮਾਗਮ 'ਚ ਅੰਤਰ-ਸਕੂਲ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ | ਇਸ ਮੌਕੇ ਭਾਈ ਮਨਜਿੰਦਰ ਸਿੰਘ ਹਰ ਰਾਏਪੁਰ ਵਾਲੇ, ਸਰਬਜੀਤ ਸਿੰਘ ਜੌਨੀ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਬਲਪ੍ਰੀਤ ਸਿੰਘ ਲੁਧਿਆਣਾ, ਭਾਈ ਜਗਜੀਤ ਸਿੰਘ ਬਬੀਹਾ, ਭਾਈ ਸਤਨਾਮ ਸਿੰਘ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜੀਤ ਸਿੰਘ ਨਾਨਕਸਰ, ਭਾਈ ਮਨਜਿੰਦਰ ਸਿੰਘ ਹਰਰਾਏਪੁਰ, ਭਾਈ ਅਮਨਦੀਪ ਸਿੰਘ ਖਡੂਰ ਸਾਹਿਬ ਸਮੇਤ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਗੁਰੂ ਘਰਾਂ 'ਚ ਵਿਖੇ ਟੇਕਿਆ... ਅਗਲੀ ਖ਼ਬਰ ਵਿਰਾਸਤ-ਏ-ਖ਼ਾਲਸਾ ਯਾਦਗਾਰ ਵਿਖੇ ਸ਼ਾਨਦਾਰ ਡਰੋਨ ਸ਼ੋਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।