ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)-ਸ਼ਹੀਦੀ ਸਤਾਬਦੀ ਸਮਾਗਮਾਂ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਸਮੁੱਚੇ ਵਿਧਾਇਕ ਦਲ ਆਗੂ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਸ਼ਬਦ ਕੀਰਤਨ ਵੀ ਸਰਵਣ ਕੀਤਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਆਪਣੇ ਆਪ ਨੁੂੰ ਸੁਭਾਗਾ ਸਮਝਦੇ ਹਨ ਜਿਨ੍ਹਾਂ ਨੂੰ ਸ਼ਹਾਦਤਾਂ ਦੇ ਦਿਹਾੜੇ ਮਨਾਉਣ ਦਾ ਮੌਕਾ ਮਿਲਿਆ | ਉਨ੍ਹਾਂ ਕਿਹਾ ਕਿ ਅੱਜ ਉਹ ਇਸ ਮੁਕੱਦਸ ਅਸਥਾਨ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ | ਇਸ ਮੌਕੇ ਵਿਧਾਇਕ ਪ੍ਰਗਟ ਸਿੰਘ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਸੁਖਪਾਲ ਸਿੰਘ ਖਹਿਰਾ, ਅਰੁਣਾ ਚੌਧਰੀ, ਵਿਕਰਮਬੀਰ ਸਿੰਘ ਚੌਧਰੀ, ਰਾਣਾ ਗੁਰਜੀਤ ਸਿੰਘ, ਰਣਇੰਦਰ ਸਿੰਘ, ਲਾਡੀ ਸ਼ੋਰੋਵਾਲੀਆ ਆਦਿ ਹਾਜ਼ਰ ਸਨ | ਇਸ ਮੌਕੇ ਉਕਤ ਸੀਨੀਅਰ ਆਗੂਆਂ ਦਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸਵਨੀ ਸ਼ਰਮਾ, ਸਾਬਕਾ ਕੌਂਸਲਰ ਨਰਿੰਦਰ ਸਿੰਘ ਸੈਣੀ, ਕਮਲਜੀਤ ਕੌਰ ਸੈਣੀ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਵਪਾਰ ਮੰਡਲ ਦੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ, ਪ੍ਰੇਮ ਸਿੰਘ ਬਾਸੋਵਾਲ, ਮੋਹਨ ਸਿੰਘ ਭਸੀਨ, ਅਰੁਣਦੀਪ ਸੋਨੂੰ, ਚੌਧਰੀ ਪਹੂ ਲਾਲ, ਹਿਮਾਸ਼ੂ ਟੰਡਨ ਆਦਿ ਵਲੋਂ ਸਨਮਾਨਿਤ ਕੀਤਾ ਗਿਆ |