ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਜਾਏ ਮੁੱਖ ਪੰਡਾਲ ਵਿਚ ਹੋਏ ਗੁਰਮਤਿ ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਭਾਸ਼ਣ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਨੇ ਧਰਮ ਅਤੇ ਜ਼ਮੀਰ ਦੀ ਆਜ਼ਾਦੀ ਲਈ ਸ਼ਹਾਦਤ ਦੇ ਕੇ ਹਿੰਦੋਸਤਾਨ ਦੀ ਧਰਤੀ ਤੋਂ ਜ਼ੁਲਮੀ ਮੁਗ਼ਲ ਰਾਜ ਦੀ ਜੜ੍ਹ ਪੁੱਟੀ ਸੀ | ਉਨ੍ਹਾਂ ਕਿਹਾ ਕਿ ਅੱਜ ਦੀਆਂ ਸਰਕਾਰਾਂ ਨੌਵੇਂ ਪਾਤਸ਼ਾਹ ਦਾ 350 ਸਾਲਾ ਸ਼ਹੀਦੀ ਦਿਹਾੜਾ ਤਾਂ ਮਨਾ ਰਹੀਆਂ ਹਨ, ਪਰੰਤੂ ਗੁਰੂ ਸਾਹਿਬ ਦੀ ਸੋਚ ਨੂੰ ਬਿਲਕੁਲ ਉਸੇ ਤਰ੍ਹਾਂ ਕੁਚਲਣ ਦੇ ਯਤਨ ਕਰ ਰਹੀਆਂ ਹਨ ਜਿਵੇਂ ਔਰੰਗਜ਼ੇਬ ਨੇ ਆਪਣੇ ਜ਼ੁਲਮ ਦੇ ਰਾਜ ਨੂੰ ਕਾਇਮ ਰੱਖਣ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਹੀਦ ਕੀਤਾ ਸੀ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗਣ ਵਾਲਾ ਵਿਸ਼ੇਸ਼ ਇਜਲਾਸ ਤਾਂ ਹੀ ਸਾਰਥਿਕ ਹੋ ਸਕਦਾ ਸੀ ਜੇਕਰ ਪੰਜਾਬ ਸਰਕਾਰ ਵਲੋਂ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਅਤੇ ਖਾਸਕਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਮਤਾ ਪਾਸ ਕੀਤਾ ਜਾਂਦਾ | ਇਸ ਮੌਕੇ ਗਿਆਨੀ ਟੇਕ ਸਿੰਘ ਧਨੌਲਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਾਵਨ ਸ਼ਹਾਦਤ ਦੇ ਸੰਕਲਪ ਤੇ ਸਿਧਾਂਤ ਦੇ ਧਾਰਨੀ ਹੋਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਦੌਰਾਨ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਦਵਿੰਦਰ ਸਿੰਘ ਸ਼ਹਾਬਪੁਰ ਤੇ ਬਾਬਾ ਜੀਵਨ ਸਿੰਘ ਹਾਂਗਕਾਂਗ ਵਲੋਂ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਭੁਪਿੰਦਰ ਸਿੰਘ ਭਲਵਾਨ, ਰਘਬੀਰ ਸਿੰਘ ਸਹਾਰਨਮਾਜਰਾ, ਭਾਈ ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਰੀਆ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਅਮਰੀਕ ਸਿੰਘ ਸਾਹਪੁਰ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਰਾਮ ਸਿੰਘ ਮੁੰਬਈ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਮਹਾਂਰਾਸ਼ਟਰ ਤੇ ਗੁਜਰਾਤ, ਦਿਲਸਾਦ ਸਿੰਘ ਅਨੰਦ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਆਂਧਰਾ ਪ੍ਰਦੇਸ਼, ਬਲਬੀਰ ਸਿੰਘ ਚੰਗਿਆੜਾ, ਸੁਰਿੰਦਰ ਸਿੰਘ ਕਿਸ਼ਨਪੁਰਾ, ਪਰਮਿੰਦਰ ਸਿੰਘ ਭੰਡਾਲ, ਇੰਚਾਰਜ ਮੇਜ਼ਰ ਸਿੰਘ, ਬਲਦੇਵ ਸਿੰਘ, ਚੀਫ 85 ਜਗਦੀਸ਼ ਸਿੰਘ ਬੁੱਟਰ, ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਜਗੀਰ ਸਿੰਘ, ਧਰਮਿੰਦਰ ਸਿੰਘ, ਬਲਦੇਵ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਨਿਸ਼ਾਨ ਸਿੰਘ ਜ਼ਫਰਵਾਲ, ਸੁਰਜੀਤ ਸਿੰਘ ਬਰਨਾਲਾ, ਵਧੀਕ ਮੈਨੇਜਰ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਅਮਰਜੀਤ ਸਿੰਘ ਜਿੰਦਬੜੀ ਆਦਿ ਹਾਜ਼ਰ ਸਨ |