ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ 25 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਵੇਰੇ 9:30 ਵਜੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਰਾਗੀ ਢਾਡੀ ਜਥਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆ |