21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 25-11-2025
ਅੰਮਿ੍ਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾਂ 'ਚੋਂ ਹੁੰਦਾ ਹੋਇਆ ਗੁਰੂ ਰਾਮਦਾਸ ਨਿਵਾਸ, ਚੌਕ ਪ੍ਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ ਆਟਾ ਮੰਡੀ ਬਾਜ਼ਾਰ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਤੇ ਸੋਨੇ ਚਾਂਦੀ ਦੇ ਵਪਾਰ ਲਈ ਪ੍ਰਸਿੱਧ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਇਆ | ਇਸ ਦੌਰਾਨ ਸੰਗਤ ਨੇ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸਵਾਗਤ ਕੀਤਾ | ਨਗਰ ਕੀਰਤਨ ਵਿਚ ਸ਼ਬਦੀ ਜਥੇ, ਸਕੂਲੀ ਵਿਦਿਆਰਥੀ, ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਸੰਗਤ ਨੇ ਸ਼ਬਦ ਗਾਇਣ ਕਰਦਿਆਂ ਸ਼ਮੂਲੀਅਤ ਕੀਤੀ | ਇਸ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਨਗਰ ਕੀਰਤਨ ਵਿਚ ਸਿੰਘ ਸਾਹਿਬ ਤੇ ਪੰਜ ਪਿਆਰਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਸਿੱਖ ਸਟੁੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਸੁੂਚਨਾ ਅਧਿਕਾਰੀ ਰਧਣੀਰ ਸਿੰਘ ਵਰਪਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਬਲਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਪੰਡੋਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀਸ ਭੇਟ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਹੋਇਆ ਸੰਪੂਰਨ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।