21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸੀਸ ਭੇਟ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਹੋਇਆ ਸੰਪੂਰਨ <br/>

ਅਜੀਤ ਡੈਸਕ 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਅੱਜ ਕੀਰਤਪੁਰ ਸਾਹਿਬ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਜਥੇਦਾਰ ਬਾਬਾ ਬਲਬੀਰ ਸਿੰਘ ਦੇ ਸਹਿਯੋਗ ਨਾਲ ਸਜਾਇਆ ਨਗਰ ਕੀਰਤਨ ਇੱਥੋਂ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋ ਗਿਆ | ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਸਲਾਮੀ ਦਿੱਤੀ ਗਈ | ਰਸਤੇ 'ਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਬਾਬਾ ਬਲਬੀਰ ਸਿੰਘ 96ਕਰੋੜੀ, ਜਥੇਦਾਰ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾ ਸਮੇਤ ਗੁਰੂ ਕੀਆਂ ਲਾਡਲੀਆਂ ਫੌਜਾਂ ਸ਼ਾਮਿਲ ਸਨ | ਨਗਰ ਕੀਰਤਨ ਅੱਗੇ ਚੱਲ ਰਹੇ ਸਕੂਲੀ ਬੈਂਡ ਅਤੇ ਬੁੱਢਾ ਦਲ ਦੇ ਘੋੜ ਸਵਾਰ ਅਤੇ ਹਾਥੀਆਂ ਸਮੇਤ ਨਿਹੰਗ ਸਿੰਘਾਂ ਦੇ ਜੈਕਾਰੇ ਅਲੌਕਿਕ ਨਜਾਰੇ ਪੇਸ਼ ਕਰ ਰਹੇ ਸਨ | ਨਗਰ ਕੀਰਤਨ 'ਚ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੰਪਰਦਾ ਸੁਰ ਸਿੰਘ, ਬਾਬਾ ਅਵਤਾਰ ਸਿੰਘ ਕਾਰ ਸੇਵਾ ਗੁਰਦੁਆਰਾ ਟਿੱਬੀ ਸਾਹਿਬ, ਸਲਾਹਕਾਰ ਦੀਪਕ ਬਾਲੀ, ਬਾਬਾ ਜੋਗਾ ਸਿੰਘ ਤਰਨਾ ਦਲ ਮਿਸ਼ਲ ਸ਼ਹੀਦਾਂ ਬਾਬਾ ਬਕਾਲਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਰਾਜਾ ਰਾਜ ਸਿੰਘ ਅਰਬਾਂ ਖਰਬਾਂ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਇੰਦਰ ਪਾਲ ਸਿੰਘ ਫੌਜੀ, ਬਾਬਾ ਮਲੂਕ ਸਿੰਘ ਲਾਡੀ ਆਦਿ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦਾ ਅਲੌਕਿਕ ਦਿ੍ਸ਼. ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।