ਮਸਤੂਆਣਾ ਸਾਹਿਬ (ਸੰਗਰੂਰ), 24 ਨਵੰਬਰ (ਦਮਦਮੀ)-ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਮਾਲਵੇ ਦੇ ਸੈਂਕੜਿਆਂ ਦੀ ਤਾਦਾਦ ਵਿਚ ਪਿੰਡਾਂ ਦੇ 35000 ਲੋਕਾਂ ਵੱਲੋਂ ਆਪਣੇ ਘਰਾਂ ਵਿਚ ਕੀਤੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਅੱਜ ਸੰਤ ਕਿਸ਼ਨ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਖੁੱਲੇ੍ਹ ਪੰਡਾਲ 'ਚ ਪਾਏ ਗਏ | ਇਸ ਮੌਕੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਦੇ ਸੰਪੂਰਨਤਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਰਾਗੀ, ਢਾਡੀ, ਕਥਾਵਾਚਕ ਸਿੰਘਾਂ ਤੋਂ ਇਲਾਵਾ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਭਾਈ ਰਵੇਲ ਸਿੰਘ ਹੋਰਾਂ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਭਾਈ ਸਤਨਾਮ ਸਿੰਘ ਸਲੇਮਪੁਰੀ ਨੇ ਸੰਗਤਾਂ ਨੂੰ ਜੀ ਆਇਆਂ ਕਹਿੰਦਿਆ ਜਿੱਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ, ਉੱਥੇ ਉਨ੍ਹਾਂ ਬਾਣੀ ਤੇ ਬਾਣੇ ਨਾਲ ਜੁੜਨ ਲਈ ਆਪਣੇ ਵਿਚਾਰ ਸਾਂਝੇ ਕੀਤੇ | ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਜਥੇਦਾਰ ਮਲਕੀਤ ਸਿੰਘ ਚੰਗਾਲ, ਜਥੇਦਾਰ ਹਰਦੇਵ ਸਿੰਘ ਰੋਗਲਾ, ਜਥੇਦਾਰ ਹਰਿੰਦਰਵੀਰ ਸਿੰਘ ਕਾਕਾ ਫਤਹਿਗੜ੍ਹ, ਗੁਰਜੰਟ ਸਿੰਘ ਦੁੱਗਾਂ, ਲਾਭ ਸਿੰਘ ਸੰਧੂ, ਗੁਰਜੰਟ ਸਿੰਘ ਦੀਦਾਰਗੜੀਆ, ਸਾਬਕਾ ਸਰਪੰਚ ਦਲ ਸਿੰਘ ਬਹਾਦਰਪੁਰ, ਗਮਦੂਰ ਸਿੰਘ ਖਹਿਰਾ ਹਾਕਮ ਸਿੰਘ ਕਿਸ਼ਨਗੜੀਆ, ਗੁਰਤੇਜ ਸਿੰਘ ਤੇਜ, ਸਿਆਸਤ ਸਿੰਘ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਨਾਜ਼ਰ ਸਿੰਘ ਖਹਿਰਾ, ਡਾਕਟਰ ਰੂਪ ਸਿੰਘ, ਮੈਨੇਜਰ ਜਸਵੀਰ ਸਿੰਘ ਗਿੱਦੜਵਾਹਾ, ਦਰਸ਼ਨ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ, ਗੁਰਮੀਤ ਸਿੰਘ ਮਹੇਰਨਾ, ਜਸਪ੍ਰੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਚਮਕੌਰ ਸਿੰਘ, ਭਾਈ ਅਵਤਾਰ ਸਿੰਘ, ਬਲਦੇਵ ਸਿੰਘ ਸੇਰੋਂ, ਸ੍ਰ ਹਰਵਿੰਦਰ ਸਿੰਘ ਗੱਗੜਪੁਰ ਮੈਂਬਰ ਵਰਕਿੰਗ ਕਮੇਟੀ, ਕਰਨ ਘੁਮਾਣ ਦਿੜ੍ਹਬਾ, ਗੋਗੀ ਪੁੰਨਾਵਾਲ , ਸੁਖਦੇਵ ਸਿੰਘ ਅਮਰੂ ਕੋਟੜਾ, ਕਾਲਾ ਭੁੱਲਰ , ਗੁਰਸੰਤ ਸਿੰਘ ਭੁਟਾਲ , ਗੁਰਦਰਸ਼ਨ ਸਿੰਘ ਗਾਹੂ ਪੱਤੀ, ਅਮਰਜੀਤ ਆਦਿ ਮੌਜੂਦ ਸਨ |