06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਦੇ 5000 ਸਕੂਲਾਂ 'ਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ-ਬੀ.ਐਮ.ਸ਼ਰਮਾ <br/>

ਅਜੀਤ ਡੈਸਕ 06-12-2025
ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ. ਐੱਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ ਦੇ 5,073 ਸਕੂਲਾਂ ਵਿਚ ਪੌਸ਼ਟਿਕ ਬਾਗ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧ 'ਚ ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ | ਸ਼ਰਮਾ ਅੱਜ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੌਰਾਨ 'ਖੇਤੀਬਾੜੀ, ਪੋਸ਼ਣ ਅਤੇ ਤੰਦਰੁਸਤੀ ਨੂੰ ਜੋੜਨਾ' ਵਿਸ਼ੇ 'ਤੇ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਨਾਜ ਭੰਡਾਰਾਂ ਦੀ ਕੋਈ ਕਮੀ ਨਹੀਂ ਹੈ ਪਰ ਪੰਜਾਬ ਦੇ ਵਸਨੀਕਾਂ ਨੂੰ ਕੁਆਲਿਟੀ ਫੂਡ ਪ੍ਰਦਾਨ ਕਰਨਾ ਵੱਡੀ ਚੁਨੌਤੀ ਹੈ | ਉਨ੍ਹਾਂ ਦੱਸਿਆ ਕਿ ਸੂਬੇ 'ਚ 1,100 ਅਜਿਹੇ ਆਂਗਣਵਾੜੀ ਕੇਂਦਰ ਹਨ ਜਿੱਥੇ ਵਾਧੂ ਜ਼ਮੀਨ 'ਤੇ ਪੌਸ਼ਟਿਕ ਬਗੀਚੇ ਬਣਾਏ ਜਾਣਗੇ | ਇਸ ਤੋਂ ਪਹਿਲਾਂ ਚੈਂਬਰ ਦੀ ਫਾਰਮਾਸਿਊਟੀਕਲ, ਹੈਲਥ ਐਂਡ ਵੈਲਨੈੱਸ ਕਮੇਟੀ ਦੇ ਕੋਆਰਡੀਨੇਟਰ ਸੁਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੀ ਬਦਲਦੀ ਜੀਵਨ ਸ਼ੈਲੀ 'ਚ ਸਾਨੂੰ ਆਪਣੀ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਗ੍ਰਾਫਿਕਸ ਏਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਨਰਪਿੰਦਰ ਸਿੰਘ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਪੌਸ਼ਟਿਕ ਭੋਜਨ ਬਾਰੇ ਜਾਗਰੂਕਤਾ ਫੈਲਾਉਣਾ ਹੈ | ਇਸ ਮੌਕੇ 'ਤੇ ਭਾਰਤੀ ਸੂਦ, ਜੈਦੀਪ ਸਿੰਘ, ਡਾ: ਵਿਭਾ ਬਾਵਾ, ਹਰਪ੍ਰੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ: ਸਿਧਾਂਤ ਬਨੂਰਾ, ਅੰਮਿ੍ਤਸਰ ਖੇਤੀਬਾੜੀ ਵਿਭਾਗ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ: ਗੁਰਸਾਹਿਬ ਸਿੰਘ, ਜਗਮੋਹਨ ਸਿੰਘ ਨਾਗੀ, ਰਾਕੇਸ਼ ਠੁਕਰਾਲ, ਫੂਡ ਕਮਿਸ਼ਨ ਦੇ ਮੈਂਬਰ ਵਿਕਾਸ ਦੱਤ ਜੁਨੇਜਾ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਮਾਤਾ ਜੋਗਿੰਦਰ ਕੌਰ ਨਮਿਤ ਅੰਤਿਮ ਅਰਦਾਸ ਕੱਲ੍ਹ <br/> ਅਗਲੀ ਖ਼ਬਰ ਰੰਧਾਵਾ ਨੇ ਦਸਤਾਰ ਸੰਬੰਧੀ ਵਿਵਾਦਤ ਬਿਆਨ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਵਿਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।