09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਹੁਣ ਨਹੀਂ ਹੋਣ ਦਿੱਤੀਆਂ ਜਾਣਗੀਆਂ ਇਮਰਾਨ ਖ਼ਾਨ ਦੀਆਂ ਪਰਿਵਾਰਕ ਬੈਠਕਾਂ-ਸੈਨੇਟਰ ਵਾਵਡਾ

ਅਜੀਤ ਡੈਸਕ 06-12-2025
ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਸੈਨੇਟਰ ਫ਼ੈਜ਼ਲ ਵਾਵਡਾ ਨੇ ਕਿਹਾ ਹੈ ਕਿ ਹੁਣ ਪੀ. ਟੀ. ਆਈ. (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਦੇ ਸੰਸਥਾਪਕ ਇਮਰਾਨ ਖ਼ਾਨ ਨੂੰ ਪਰਿਵਾਰਕ ਬੈਠਕਾਂ ਦੀ ਇਜਾਜ਼ਤ ਬਿਲਕੁਲ ਨਹੀਂ ਦਿੱਤੀ ਜਾਵੇਗੀ | ਇਹ ਦਾਅਵਾ ਕਰਦੇ ਹੋਏ ਕਿ ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦੀਆਂ ਪਰਿਵਾਰਕ ਮੈਂਬਰਾਂ ਨਾਲ ਮੀਟਿੰਗਾਂ ਰਾਜਨੀਤਿਕ ਸੰਦੇਸ਼ਾਂ ਲਈ ਵਰਤੀਆਂ ਜਾ ਰਹੀਆਂ ਹਨ | ਵਾਵਡਾ ਨੇ ਇਕ ਨਿਊਜ਼ ਟੀ. ਵੀ. ਚੈਨਲ ਨਾਲ ਗੱਲਬਾਤ ਦੌਰਾਨ ਇਮਰਾਨ ਖ਼ਾਨ ਦੀ ਜੇਲ੍ਹ 'ਚ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਦੀ ਮੰਗ ਕਰਨ ਵਾਲੇ ਵਕੀਲਾਂ ਅਤੇ ਸਿਆਸਤਦਾਨਾਂ ਨੂੰ ਮਾਨਸਿਕ ਤੌਰ 'ਤੇ ਬਿਮਾਰ, ਅੰਨ੍ਹੇ ਅਤੇ ਬੋਲ਼ੇ ਲੋਕ ਦੱਸਦਿਆਂ ਕਿਹਾ ਕਿ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਇਕ ਦੂਜੇ ਦਾ ਹਾਲ-ਚਾਲ ਜਾਣਨ ਲਈ ਪਰਿਵਾਰਕ ਮੈਂਬਰਾਂ ਅਤੇ ਕੇਸ ਨਾਲ ਸੰਬੰਧਿਤ ਮਾਮਲਿਆਂ ਲਈ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ |

ਪਿਛਲੀ ਖ਼ਬਰ ਪਾਕਿ 'ਚ ਮਾਰਿਆ ਗਿਆ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਆਬਿਦ ਉਰ ਰਹਿਮਾਨ ਅਗਲੀ ਖ਼ਬਰ ਭਾਰਤ ਨਾਲ ਰਿਸ਼ਤੇ ਮਜ਼ਬੂਤ ਕਰਨ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ-ਮੁੱਤਾਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।