16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਬਾਰੇ ਟੀ.ਵੀ. ਚੈਨਲਾਂ ਦੀ ਖ਼ਬਰ ਨਿਰਮੂਲ ਤੇ ਝੂਠ-ਮਾਧੋਪੁਰ

ਅਜੀਤ ਡੈਸਕ 22-12-2025
ਫਤਹਿਗੜ੍ਹ ਸਾਹਿਬ, 21 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ 'ਚ ਟੀ.ਵੀ. ਚੈਨਲਾਂ ਦੇ ਉਨ੍ਹਾਂ ਬਿਆਨਾਂ ਨੂੰ ਨਿਰਮੂਲ ਤੇ ਝੂਠਾ ਦੱਸਿਆ ਹੈ, ਜਿਨ੍ਹਾਂ ਦੁਆਰਾ ਪਾਰਟੀ ਦੇ ਕੌਮੀ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੇ ਜਾਣ ਬਾਰੇ ਅਫ਼ਵਾਹ ਫੈਲਾਈ ਜਾ ਰਹੀ ਹੈ | ਮਾਧੋਪੁਰ ਨੇ ਟੀ.ਵੀ. ਚੈਨਲਾਂ ਦੀ ਖ਼ਬਰ ਦਾ ਖੰਡਨ ਕਰਦਿਆਂ ਕਿਹਾ ਕਿ ਕੱਲ੍ਹ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੀ ਉਚ ਪੱਧਰੀ ਮੀਟਿੰਗ 'ਚ ਉਹ ਵੀ ਸ਼ਾਮਿਲ ਸਨ ਅਤੇ ਮੀਟਿੰਗ ਬੜੀ ਚੜ੍ਹਦੀ ਕਲਾ 'ਚ ਹੋਈ, ਸਾਰਿਆਂ ਤੋਂ ਪਾਰਟੀ ਨੂੰ ਮਜਬੂਤ ਕਰਨ ਲਈ ਸੁਝਾਅ ਲਏ ਗਏ ਅਤੇ ਸ਼ਹੀਦੀ ਪੰਦਰਵਾੜੇ ਤੋਂ ਬਾਅਦ ਜ਼ਿਲਿ੍ਹਆਂ 'ਚ ਜ਼ਿਲ੍ਹਾ ਕਾਨਫਰੰਸਾਂ ਕਰਨ ਦਾ ਫੈਸਲਾ ਲਿਆ ਗਿਆ | ਹਰਵੇਲ ਸਿੰਘ ਮਾਧੋਪੁਰ ਨੇ ਅਜਿਹੇ ਟੀ.ਵੀ. ਚੈਨਲਾਂ ਨੂੰ ਅਪੀਲ ਕੀਤੀ ਕਿ ਬਿਨਾ ਕਿਸੇ ਠੋਸ ਸਬੂਤ ਦੇ ਅਜਿਹੀਆਂ ਖਬਰਾਂ ਨਾ ਫੈਲਾਈਆਂ ਜਾਣ |

ਪਿਛਲੀ ਖ਼ਬਰ ਪਾਕਿ ਤੋਂ ਆਈ 40 ਕਰੋੜ ਦੀ 8 ਕਿੱਲੋ ਹੈਰੋਇਨ ਤੇ ਇਕ ਡਰੋਨ ਬਰਾਮਦ <br/> ਅਗਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੌਰਾਨ ਵਿਘਨ ਪਾਉਣ ਦੀ ਘਟਨਾ ਬੇਹੱਦ ਨਿੰਦਣਯੋਗ-ਪੀਰਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।