05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤੀਬਾੜੀ ਭਾਈਵਾਲੀ <br/>

ਅਜੀਤ ਡੈਸਕ 23-12-2025

ਚੰਡੀਗੜ੍ਹ, 22 ਦਸੰਬਰ (ਅਜੀਤ ਬਿਊਰੋ)-ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਣਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ | ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਿਲ ਹੈ | ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡਿ੍ਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ 'ਤੇ ਵਿਸ਼ੇਸ਼ ਚਰਚਾ ਹੋਈ, ਜੋ 70 ਫੀਸਦ ਤੱਕ ਪਾਣੀ ਦੀ ਬਚਤ ਕਰਦੀ ਹੈ ਅਤੇ ਊਰਜਾ ਦੀ ਖਪਤ ਨੂੰ ਵੀ ਕਾਫ਼ੀ ਘਟਾਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਰਣਨੀਤਕ ਭਾਈਵਾਲੀ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਲਾਹੇਵੰਦ ਤੇ ਦੂਰਅੰਦੇਸ਼ ਕਦਮ ਸਾਬਤ ਹੋਵੇਗੀ | ਮੀਟਿੰਗ 'ਚ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਅਰਸ਼ਦੀਪ ਸਿੰਘ ਥਿੰਦ, ਐਮ.ਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਜਲੰਧਰ ਅਦਾਲਤ ਤੋਂ ਕੇਸ ਰਿਕਾਰਡ ਮੁਹਾਲੀ ਤਬਦੀਲ ਕਰਨ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਆਦਮਪੁਰ ਹਵਾਈ ਅੱਡੇ 'ਤੇ ਪਹੁੰਚੇ ਚੀਫ ਜਸਟਿਸ ਸੂਰਿਆਕਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।