05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਹਾਈ ਕੋਰਟ ਵਲੋਂ 184 ਸੀਨੀਅਰ ਸਹਾਇਕ ਕਮ ਮਿਊਾਸੀਪਲ ਇੰਸਪੈਕਟਰਾਂ ਦੀ ਭਰਤੀ 'ਤੇ ਰੋਕ

ਅਜੀਤ ਡੈਸਕ 23-12-2025
ਚੰਡੀਗੜ੍ਹ, 22 ਦਸੰਬਰ (ਸੰਦੀਪ ਕੁਮਾਰ ਮਾਹਨਾ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵਲੋਂ 184 ਸੀਨੀਅਰ ਸਹਾਇਕ ਕਮ ਮਿਊਾਸੀਪਲ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ | ਇਸ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 14 ਜਨਵਰੀ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ | ਮਾਮਲੇ ਅਨੁਸਾਰ, ਲਗਭਗ 21 ਬਿਨੈਕਾਰਾਂ ਵਲੋਂ ਹਾਈ ਕੋਰਟ 'ਚ ਇਸ ਭਰਤੀ ਨੂੰ ਚੁਣੌਤੀ ਦਿੱਤੀ ਗਈ ਹੈ | ਬਿਨੈਕਾਰਾਂ ਦਾ ਦੋਸ਼ ਹੈ ਕਿ ਪਹਿਲਾਂ ਹੋਈ ਭਰਤੀ ਪ੍ਰਕਿਰਿਆ ਦੌਰਾਨ ਵਿਆਪਕ ਧੋਖਾਧੜੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਸਰਕਾਰ ਵਲੋਂ ਇਕ ਜਾਂਚ ਕਮੇਟੀ ਵੀ ਗਠਿਤ ਕੀਤੀ ਗਈ ਸੀ | ਬਿਨੈਕਾਰਾਂ ਨੇ ਦਲੀਲ ਦਿੱਤੀ ਕਿ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ਅਤੇ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਹੀ ਅਹੁਦਿਆਂ ਲਈ ਮੁੜ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਸਾਈਕਲਿੰਗ ਜ਼ਰੀਏ 1,50,000 ਕਿਲੋਮੀਟਰ ਸਫ਼ਰ ਪੂਰਾ ਕਰਨ 'ਤੇ ਸਪੀਕਰ ਵਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ <br/> ਅਗਲੀ ਖ਼ਬਰ ਜਲੰਧਰ ਅਦਾਲਤ ਤੋਂ ਕੇਸ ਰਿਕਾਰਡ ਮੁਹਾਲੀ ਤਬਦੀਲ ਕਰਨ ਦੇ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।