05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਈਕਲਿੰਗ ਜ਼ਰੀਏ 1,50,000 ਕਿਲੋਮੀਟਰ ਸਫ਼ਰ ਪੂਰਾ ਕਰਨ 'ਤੇ ਸਪੀਕਰ ਵਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ <br/>

ਅਜੀਤ ਡੈਸਕ 23-12-2025

ਚੰਡੀਗੜ੍ਹ, 22 ਦਸੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ | ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਦਰਜ ਹੈ | ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਫ਼ਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ | ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ | ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਰਬਾਬ ਸਿੰਘ ਅਤੇ ਜਸ਼ਨਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਤੇ ਸਿੱਖ ਫਲਸਫੇ ਸੰਬੰਧੀ ਸੂਬਾ ਪੱਧਰੀ ਸੈਮੀਨਾਰ <br/> ਅਗਲੀ ਖ਼ਬਰ ਹਾਈ ਕੋਰਟ ਵਲੋਂ 184 ਸੀਨੀਅਰ ਸਹਾਇਕ ਕਮ ਮਿਊਾਸੀਪਲ ਇੰਸਪੈਕਟਰਾਂ ਦੀ ਭਰਤੀ 'ਤੇ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।