04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਤੇ ਸਿੱਖ ਫਲਸਫੇ ਸੰਬੰਧੀ ਸੂਬਾ ਪੱਧਰੀ ਸੈਮੀਨਾਰ <br/>

ਅਜੀਤ ਡੈਸਕ 23-12-2025

ਜਲੰਧਰ, 22 ਦਸੰਬਰ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵਲੋਂ 'ਦੇਸ਼ ਭਗਤ ਯਾਦਗਾਰ ਹਾਲ ਵਿਖੇ ਨਾਮਵਰ ਵਿਦਵਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ 'ਗੁਰੂ ਤੇਗ ਬਹਾਦਰ, ਚਾਰ ਸਾਹਿਬਜ਼ਾਦਿਆਂ ਅਤੇ ਲਾਸਾਨੀ ਸਿੱਖ ਸ਼ਹੀਦਾਂ ਦੇ ਕੁਰਬਾਨੀ ਦੇ ਅਦੁੱਤੀ ਜਜ਼ਬੇ ਦਾ ਅਜੋਕਾ ਮਹੱਤਵ' ਬਾਰੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਉੱਘੇ ਬੁੱਧੀਜੀਵੀ ਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਨੇ ਉਕਤ ਵਿਸ਼ੇ 'ਤੇ ਆਪਣਾ ਕੁੰਜੀਵਤ ਭਾਸ਼ਣ ਦਿੱਤਾ ¢ ਉਨ੍ਹਾਂ ਕਿਹਾ ਕਿ ਤਿਆਗ ਦੀ ਅਦੁੱਤੀ ਗਾਥਾ ਦੇ ਸਿਰਜਣਹਾਰ ਗੁਰੂ ਤੇਗ਼ ਬਹਾਦਰ ਸਾਹਿਬ, ਸਰਬੰਸਦਾਨੀ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਹੋਰਨਾਂ ਸਿੱਖ ਸ਼ਹੀਦਾਂ ਨੇ ਕਿਸੇ ਵਿਸ਼ੇਸ਼ ਧਰਮ ਦੇ ਖਿਲਾਫ ਜਾਂ ਕਿਸੇ ਹੋਰ ਵਿਸ਼ੇਸ਼ ਧਰਮ ਦੀ ਰਾਖੀ ਲਈ ਸ਼ਹਾਦਤ ਨਹੀਂ ਸੀ ਦਿੱਤੀ, ਬਲਕਿ ਉਨ੍ਹਾਂ ਨੇ ਸਮੁੱਚੀ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਤੇ ਸਾਂਝੀਵਾਲਤਾ ਦੀ ਰਾਖੀ ਅਤੇ ਲੁੱਟ-ਖਸੁੱਟ, ਜਬਰ-ਵਿਤਕਰੇ ਤੇ ਕੱਟੜਤਾ ਦੇ ਖਾਤਮੇ ਲਈ ਆਪਣਾ-ਆਪ ਕੁਰਬਾਨ ਕਰਨ ਦੀ ਸ਼ਾਨਾਮੱਤੀ ਵਿਰਾਸਤ ਸਿਰਜੀ ਸੀ ¢ ਇਸ ਮੌਕੇ ਮੰਚ 'ਤੇ ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ ਵੀ ਮÏਜੂਦ ਸਨ ¢ ਮੰਚ ਦਾ ਸੰਚਾਲਨ ਸਾਥੀ ਪਰਗਟ ਸਿੰਘ ਜਾਮਾਰਾਏ ਵਲੋਂ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਲੋਂ ਇਜ਼ਰਾਇਲੀ ਕੂਟਨੀਤਕ ਨਾਲ ਮੁਲਾਕਾਤ <br/> ਅਗਲੀ ਖ਼ਬਰ ਸਾਈਕਲਿੰਗ ਜ਼ਰੀਏ 1,50,000 ਕਿਲੋਮੀਟਰ ਸਫ਼ਰ ਪੂਰਾ ਕਰਨ 'ਤੇ ਸਪੀਕਰ ਵਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।