04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਲੋਂ ਇਜ਼ਰਾਇਲੀ ਕੂਟਨੀਤਕ ਨਾਲ ਮੁਲਾਕਾਤ <br/>

ਅਜੀਤ ਡੈਸਕ 23-12-2025

ਚੰਡੀਗੜ੍ਹ, 22 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈਡ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ | ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤਿ੍ਤ ਚਰਚਾ ਕੀਤੀ ਗਈ | ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ | ਸਾਏਬ ਨੇ ਹਰਦੀਪ ਸਿੰਘ ਮੁੰਡੀਆਂ ਨੂੰ ਇਨ੍ਹਾਂ ਤਕਨਾਲੋਜੀਆਂ ਨੂੰ ਨੇੜਿਉਂ ਦੇਖਣ ਅਤੇ ਡੂੰਘੇ ਸਹਿਯੋਗ ਲਈ ਰਾਹ ਤਲਾਸ਼ਣ ਲਈ ਇਜ਼ਰਾਈਲ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ |

ਪਿਛਲੀ ਖ਼ਬਰ ਐਨ.ਜੀ.ਟੀ. ਨੀਤੀ ਦੀ ਵੈਧਤਾ ਦੀ ਜਾਂਚ ਨਹੀਂ ਕਰ ਸਕਦਾ-ਹਾਈ ਕੋਰਟ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਤੇ ਸਿੱਖ ਫਲਸਫੇ ਸੰਬੰਧੀ ਸੂਬਾ ਪੱਧਰੀ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।