15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਬਕਾ ਡੀ.ਆਈ.ਜੀ. ਭੁੱਲਰ ਵਲੋਂ ਚੰਡੀਗੜ੍ਹ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਇਰ

ਅਜੀਤ ਡੈਸਕ 24-12-2025
ਚੰਡੀਗੜ੍ਹ, 23 ਦਸੰਬਰ (ਕਪਿਲ ਵਧਵਾ)-ਰਿਸ਼ਵਤਖੋਰੀ ਮਾਮਲੇ ਸੰਬੰਧੀ ਬੁੜੈਲ ਜੇਲ੍ਹ ਵਿਖੇ ਨਜ਼ਰਬੰਦ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਵਕੀਲ ਵਲੋਂ ਚੰਡੀਗੜ੍ਹ ਅਦਾਲਤ ਵਿਖੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਹੈ | ਅਦਾਲਤ ਵਲੋਂ ਸੀ. ਬੀ. ਆਈ ਨੂੰ ਬੁੱਧਵਾਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ | ਸੀ. ਬੀ. ਆਈ. ਚੰਡੀਗੜ੍ਹ ਦੇ ਐਂਟੀ ਕਰੱਪਸ਼ਨ ਬ੍ਰਾਂਚ ਨੇ ਡੀ. ਆਈ. ਜੀ ਹਰਚਰਨ ਸਿੰਘ ਭੁੱਲਰ ਅਤੇ ਸਾਬਕਾ ਹਾਕੀ ਖਿਡਾਰੀ ਕਿ੍ਸ਼ਨੂੰ ਨੂੰ ਅੱਠ ਲੱਖ ਰੁਪਏ ਦੇ ਕਥਿਤ ਰਿਸ਼ਵਤਖ਼ੋਰੀ ਮਾਮਲੇ 'ਚ 16 ਅਕਤੂਬਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ |

ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਮਾ. ਚਰਨਜੀਤ ਸਿੰਘ ਲਹਿਰਾ ਮੁਹੱਬਤ ਨੂੰ ਮੰਡਲ ਪ੍ਰਧਾਨ ਕੀਤਾ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।