14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਬਕਾ ਆਈ.ਜੀ. ਚਾਹਲ ਦੀ ਹਾਲਤ ਸਥਿਰ <br/>

ਅਜੀਤ ਡੈਸਕ 24-12-2025

ਪਟਿਆਲਾ, 23 ਦਸੰਬਰ (ਮਨਦੀਪ ਸਿੰਘ ਖਰੌੜ)-ਆਨਲਾਈਨ ਚੋਰਾਂ ਵਲੋਂ 8 ਕਰੋੜ ਤੋਂ ਵਧ ਦੀ ਠੱਗੀ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਦੀ ਗੰਨ ਨਾਲ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਜਿਨ੍ਹਾਂ ਨੂੰ ਬੀਤੇ ਦਿਨੀਂ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ | ਇਸ ਦੀ ਪੁਸ਼ਟੀ ਕਰਦਿਆਂ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਆਈ.ਜੀ. ਚਾਹਲ ਦੀ ਹਾਲਤ ਬਿਲਕੁਲ ਠੀਕ-ਠਾਕ ਹੈ ਅਤੇ ਉਨ੍ਹਾਂ ਦਾ ਆਪ੍ਰੇਸ਼ਨ ਸਫ਼ਲ ਰਿਹਾ | ਸਾਬਕਾ ਆਈ.ਜੀ. ਚਾਹਲ ਦੁਆਰਾ ਲਿਖੇ ਗਏ ਖ਼ੁਦਕੁਸ਼ੀ ਨੋਟ ਦੇ ਮਦੇਨਜ਼ਰ ਪਟਿਆਲਾ ਪੁਲਿਸ ਨੇ ਕਈ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਫੜਨ ਲਈ ਕਾਰਵਾਈ ਵੀ ਆਰੰਭੀ ਹੋਈ ਹੈ | ਇਸ ਕੇਸ ਨੂੰ ਪਟਿਆਲਾ ਪੁਲਿਸ ਕਈ ਪਹਿਲੂਆਂ ਤੋਂ ਦੇਖ ਰਹੀ ਹੈ | ਇਸ ਕੜੀ 'ਚ ਹੋਰ ਕਿਹੜੇ-ਕਿਹੜੇ ਵਿਅਕਤੀ ਜੁੜੇ ਹੋਏ ਹਨ ਉਹ ਤਾਂ ਇਸ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ |

ਪਿਛਲੀ ਖ਼ਬਰ ਪ੍ਰਸਿੱਧ ਗਾਇਕਾ ਅਮਰ ਨੂਰੀ ਨੂੰ ਧਮਕੀ <br/> ਅਗਲੀ ਖ਼ਬਰ ਜਥੇਦਾਰ ਗੜਗੱਜ ਨੇ 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।