14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੰਚਨਪ੍ਰੀਤ ਕੌਰ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ <br/>

ਅਜੀਤ ਡੈਸਕ 24-12-2025

ਅੰਮਿ੍ਤਸਰ, 23 ਦਸੰਬਰ (ਰੇਸ਼ਮ ਸਿੰਘ)-ਤਰਨਤਾਰਨ ਜ਼ਿਮਨੀ ਚੋਣ 'ਚ ਉਮੀਦਵਾਰ ਰਹੀ ਅਕਾਲੀ ਦਲ ਦੀ ਆਗੂ ਪਿ੍ੰਸੀ: ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਵਲੋਂ ਲਾਈ ਅਗਾਊਾ ਜ਼ਮਾਨਤ ਦੀ ਅਰਜ਼ੀ ਅੱਜ ਇਥੇ ਸ: ਪਰਿੰਦਰ ਸਿੰਘ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਦੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ | ਇਹ ਮਾਮਲਾ ਅੰਮਿ੍ਤਸਰ ਦਿਹਾਤੀ ਖੇਤਰ ਦੇ ਥਾਣਾ ਮਜੀਠਾ ਵਲੋਂ ਬੀਤੇ 8 ਨਵੰਬਰ ਨੂੰ ਦਰਜ ਕੀਤਾ ਗਿਆ ਸੀ ਜਿਸ ਮੁਤਾਬਿਕ ਕੰਚਨਪ੍ਰੀਤ ਕੌਰ ਖਿਲਾਫ਼ ਪੁਲਿਸ ਵਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਭਾਰਤ ਦਾਖਲੇ ਦੇ ਸੰਬੰਧ 'ਚ ਦਰਜ ਕੀਤਾ ਗਿਆ ਸੀ | ਦੂਜੇ ਪਾਸੇ ਇਸ ਮਾਮਲੇ 'ਚ ਕੰਚਨਪ੍ਰੀਤ ਕੌਰ ਨੇ ਆਪਣੇ ਆਪ ਨੂੰ ਬੇਕਸੂਰ ਦਸਦਿਆਂ ਕਿਹਾ ਕਿ ਉਸਨੂੰ ਸਿਆਸੀ ਬਦਲਾਖੋਰੀ ਲਈ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਉਸ ਵਲੋਂ ਅਗਾਊਾ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ | ਜ਼ਿਲ੍ਹਾ ਅਟਾਰਨੀ ਸ: ਅਮਿ੍ਤਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਮਜੀਠਾ ਮਾਮਲੇ 'ਚ ਮੁਦਈ ਤੇ ਬਚਾਅ ਪੱਖ ਦੀਆਂ ਦਲੀਲਾਂ ਸੁਨਣ ਉਪੰਰਤ ਕੰਚਨਪ੍ਰੀਤ ਕੌਰ ਦੀ ਮਜੀਠਾ ਮਾਮਲੇ 'ਚ ਲਾਈ ਅਗਾਊਾ ਜ਼ਮਾਨਤੀ ਅਰਜ਼ੀ ਉਕਤ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 2026 'ਚ ਤੈਅ ਹੋਣਗੇ ਦੋਸ਼ <br/> ਅਗਲੀ ਖ਼ਬਰ ਪ੍ਰਸਿੱਧ ਗਾਇਕਾ ਅਮਰ ਨੂਰੀ ਨੂੰ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।