13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 2026 'ਚ ਤੈਅ ਹੋਣਗੇ ਦੋਸ਼ <br/>

ਅਜੀਤ ਡੈਸਕ 24-12-2025

ਐੱਸ. ਏ. ਐੱਸ. ਨਗਰ, 23 ਦਸੰਬਰ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਅਦਾਲਤ 'ਚ ਹੋਈ | ਅੱਜ ਅਦਾਲਤ ਵਲੋਂ ਉਨ੍ਹਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣੇ ਸਨ, ਪ੍ਰੰਤੂ ਇਸਤਗਾਸਾ ਪੱਖ ਅਤੇ ਬਚਾਅ ਧਿਰ ਦੇ ਵਕੀਲਾਂ ਦੇ ਗ਼ੈਰ-ਹਾਜ਼ਰ ਰਹਿਣ ਕਾਰਨ ਹੁਣ ਇਹ ਕਾਰਵਾਈ 2026 ਵਿਚ ਹੋਵੇਗੀ | ਦੱਸ ਦਈਏ ਕਿ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਫ਼ਤਾਰ ਕਰਕੇ ਮੁਹਾਲੀ ਲਿਆਂਦਾ ਗਿਆ ਸੀ ਅਤੇ 11 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਸੀ | ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਚਲਾਨ ਨਾ ਪੇਸ਼ ਕੀਤੇ ਜਾਣ ਅਤੇ ਜਾਂਚ ਜਾਰੀ ਹੋਣ ਕਾਰਨ 18 ਅਗਸਤ ਨੂੰ ਰੱਦ ਕਰ ਦਿੱਤਾ ਸੀ ਅਤੇ ਇਸ ਤੋਂ ਚਾਰ ਦਿਨਾਂ ਬਾਅਦ ਵਿਜੀਲੈਂਸ ਨੇ ਮਜੀਠੀਆ ਵਿਰੁੱਧ 40 ਹਜ਼ਾਰ ਸਫ਼ਿਆਂ ਦਾ ਦੋਸ਼-ਪੱਤਰ ਦਾਖ਼ਲ ਕੀਤਾ ਸੀ | ਜ਼ਮਾਨਤ ਲਈ ਮਜੀਠੀਆ ਦੇ ਵਕੀਲਾਂ ਨੇ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ 'ਚ ਅਪੀਲ ਕੀਤੀ ਹੈ, ਜਿਸ 'ਤੇ ਸੁਣਵਾਈ ਲਈ 19 ਜਨਵਰੀ ਤਰੀਕ ਨਿਰਧਾਰਤ ਕੀਤੀ ਗਈ ਹੈ | ਅਦਾਲਤ ਵਲੋਂ ਜੇਲ੍ਹ ਅਥਾਰਟੀ ਨੂੰ ਮਜੀਠੀਆ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ-ਮੁੱਖ ਮੰਤਰੀ <br/> ਅਗਲੀ ਖ਼ਬਰ ਕੰਚਨਪ੍ਰੀਤ ਕੌਰ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।