13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵਲੋਂ ਕੱਲ੍ਹ ਤੋਂ ਮਨਾਇਆ ਜਾ ਰਿਹਾ ਹੈ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਬਿਹਾਰ ਸਰਕਾਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਰਿਹਾਇਸ਼, ਲੰਗਰ ਤੇ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਾ ਤੋਂ ਤਖਤ ਸਾਹਿਬ ਤੱਕ ਆਵਾਜਾਈ ਆਦਿ ਦੇ ਪ੍ਰਬੰਧ ਕੀਤੇ ਗਏ ਹਨ | ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਅਤੇ ਜਨ: ਸਕੱਤਰ ਇੰਦਰਜੀਤ ਸਿੰਘ ਨੇ ਪਟਨਾ ਸਾਹਿਬ ਤੋਂ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਦਸੰਬਰ ਤੋਂ ਅਰੰਭ ਪ੍ਰਭਾਤ ਫੇਰੀਆਂ ਦੌਰਾਨ 25 ਦਸੰਬਰ ਨੂੰ ਸਵੇਰੇ ਨਗਰ ਕੀਰਤਨ ਦੇ ਰੂਪ ਵਿਚ ਵੱਡੀ ਪ੍ਰਭਾਤ ਫੇਰੀ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਪਟਨਾ ਸਾਹਿਬ ਸਟੇਸ਼ਨ ਤੋਂ ਹੁੰਦੀ ਹੋਈ ਵਾਪਸ ਤਖ਼ਤ ਸਾਹਿਬ ਆ ਕੇ ਸੰਪੰਨ ਹੋਵੇਗੀ | 26 ਦਸੰਬਰ ਨੂੰ ਸਵੇਰੇ ਗੁਰਦੁਆਰਾ ਗਊ ਘਾਟ ਵਿਚ ਗੁਰਮਤਿ ਸਮਾਗਮ ਦੀ ਸਮਾਪਤੀ ਤੋਂ ਬਾਅਦ ਦੁਪਹਿਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | 27 ਦਸੰਬਰ ਨੂੰ ਸਵੇਰੇ ਅੰਮਿ੍ਤ ਵੇਲੇ ਤੋਂ ਲੈ ਕੇ ਦੇਰ ਰਾਤ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਮੇਂ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ |

ਪਿਛਲੀ ਖ਼ਬਰ ਪਟਿਆਲਾ ਦੇ ਸਕੂਲ ਨੂੰ ਵੀ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ <br/> ਅਗਲੀ ਖ਼ਬਰ ਰਾਜਪੁਰਾ ਦੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।