12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੈਨੇਡਾ 'ਚ ਹਜ਼ਾਰਾਂ ਨੌਜਵਾਨ ਵਰਕ ਪਰਮਿਟ ਖ਼ਤਮ ਹੋਣ ਕਾਰਨ ਪ੍ਰੇ

ਅਜੀਤ ਡੈਸਕ 24-12-2025
ਮਾਪੇ ਵੀ ਹੋ ਰਹੇ ਨੇ ਪ੍ਰੇਸ਼ਾਨ
ਫ਼ਰੀਦਕੋਟ, 23 ਦਸੰਬਰ (ਜਸਵੰਤ ਸਿੰਘ ਪੁਰਬਾ)-ਸਾਲ 2019-20 ਵਿਚ ਆਪਣਾ ਤੇ ਮਾਪਿਆਂ ਦਾ ਭਵਿੱਖ ਸੰਵਾਰਨ ਲਈ ਕੈਨੇਡਾ ਸਟੱਡੀ ਵੀਜ਼ੇ ਉੱਪਰ ਗਏ ਇਕ ਲੱਖ ਤੋਂ ਵੱਧ ਨੌਜਵਾਨ ਬੱਚੇ, ਜੋ ਕਿ ਆਪਣੀ ਪੜ੍ਹਾਈ ਪੂਰੀ ਕਰ ਚੁੱਕੇ ਸਨ ਅਤੇ ਉਸ ਤੋਂ ਬਾਅਦ ਵਰਕ ਪਰਮਿਟ ਲੈ ਕੇ ਪਿਛਲੇ ਤਿੰਨ ਸਾਲ ਤੋਂ ਕੰਮ ਕਰ ਰਹੇ ਸਨ | ਇਨ੍ਹਾਂ ਬੱਚਿਆਂ ਦੇ ਸਕੋਰ ਪੂਰੇ ਨਾ ਹੋਣ ਕਾਰਨ ਪੀ.ਆਰ. ਨਹੀਂ ਹੋ ਰਹੇ ਅਤੇ ਉਹ ਆਊਟ ਆਫ਼ ਸਟੇਟਸ ਹੋ ਗਏ ਹਨ | ਕੈਨੇਡਾ ਸਰਕਾਰ ਨੇ ਇਨ੍ਹਾਂ ਦੇ ਵਰਕ ਪਰਮਿਟਾਂ ਵਿਚ ਵਾਧਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਇਹ ਬੱਚੇ ਪ੍ਰੇਸ਼ਾਨੀ ਦੀ ਹਾਲਤ ਵਿਚ ਫ਼ਸੇ ਹੋਏ ਹਨ ਅਤੇ ਭਾਰਤ ਵਿਚ ਇਨ੍ਹਾਂ ਦੇ ਮਾਪੇ ਵੀ ਪ੍ਰੇਸ਼ਾਨ ਹੋ ਰਹੇ ਹਨ, ਕਿਉਂਕਿ ਇਨ੍ਹਾਂ ਬੱਚਿਆਂ ਨੂੰ ਛੇ-ਛੇ ਸਾਲ ਹੋ ਗਏ ਹਨ ਅਤੇ ਉੱਥੇ ਦੇ ਸੱਭਿਆਚਾਰ ਤੇ ਕੰਮ ਕਾਰ ਵਿਚ ਰਲ ਮਿਲ ਗਏ ਹਨ, ਤੇ ਨਾ ਤਾਂ ਉੱਥੇ ਇਨ੍ਹਾਂ ਨੂੰ ਕੰਮ ਮਿਲ ਰਿਹਾ ਹੈ ਨਾ ਉਹ ਭਾਰਤ ਵਾਪਸ ਆਉਣ ਜੋਗੇ ਹਨ | ਇਨ੍ਹਾਂ ਵਿਚ ਕਈ ਮਾਪਿਆਂ ਨੇ ਆਪਣੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਜਾਂ ਕਰਜ਼ੇ ਚੁੱਕ ਕੇ ਉਨ੍ਹਾਂ ਨੂੰ ਕੈਨੇਡਾ ਭੇਜਿਆ ਸੀ | ਭਾਰਤ ਸਰਕਾਰ ਨੂੰ ਕੈਨੇਡਾ ਸਥਿਤ ਭਾਰਤੀ ਦੂਤਘਰ ਨਾਲ ਸੰਪਰਕ ਕਰਕੇ ਇਨ੍ਹਾਂ ਨੌਜਵਾਨਾਂ ਦੇ ਵਰਕ ਪਰਮਿਟ ਨਵਿਆਉਣ ਲਈ ਕੈਨੇਡਾ ਸਰਕਾਰ ਉੱਪਰ ਦਬਾਅ ਪਾਉਣਾ ਚਾਹੀਦਾ ਹੈ | ਡੀ.ਟੀ.ਐਫ਼ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੌੜ ਨੇ ਦੱਸਿਆ ਕਿ ਇਸ ਸੰਬੰਧੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਸੰਪਰਕ ਕੀਤਾ ਗਿਆ ਹੈ, ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕ ਸਭਾ ਵਿਚ ਇਹ ਗੰਭੀਰ ਮੁੱਦਾ ਚੁੱਕਣਗੇ ਜਾਂ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ |


ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਵਿਸ਼ੇਸ਼ ਕਵੀ ਦਰਬਾਰ <br/> ਅਗਲੀ ਖ਼ਬਰ ਪਾਕਿ ਸਰਕਾਰ ਇਮਰਾਨ ਖ਼ਾਨ ਦੀ ਪਾਰਟੀ ਨਾਲ ਗੱਲਬਾਤ ਲਈ ਤਿਆਰ-ਸ਼ਾਹਬਾਜ਼ ਸ਼ਰੀਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।