15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਿਜਲੀ ਮੁਲਾਜ਼ਮਾਂ ਦਾ ਨਵਾਂ ਸਾਲ ਸ਼ੁਰੂ ਹੋਵੇਗਾ ਧਰਨਿਆਂ ਦੇ ਨਾਲ <br/>

ਅਜੀਤ ਡੈਸਕ 25-12-2025
ਪਟਿਆਲਾ, 24 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਇੰਜੀਨੀਅਰਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ ਵਿਰੁੱਧ, ਰੋਪੜ ਥਰਮਲ ਪਲਾਂਟ ਵਿਖੇ 800 ਮੈਗਾਵਾਟ ਦੇ ਦੋ ਯੂਨਿਟਾਂ ਦੀ ਸਥਾਪਨਾ ਕਰਨ ਦੀ ਥਾਂ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ ਅਤੇ ਬਿਜਲੀ ਸੋਧ ਬਿੱਲ-2025 ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਰੋਧ 'ਚ ਅਦਾਰੇ ਨਾਲ ਸੰਬੰਧਿਤ ਲਗਭਗ ਸਾਰੀਆਂ ਹੀ ਜਥੇਬੰਦੀਆਂ ਵਲੋਂ ਤਿੰਨੋਂ ਮੁੱਦਿਆਂ 'ਤੇ ਸਾਂਝੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ | ਜਿਸ ਦੇ ਚੱਲਦਿਆਂ ਬਿਜਲੀ ਖੇਤਰ ਦੇ ਕਰਮਚਾਰੀਆਂ, ਇੰਜੀਨੀਅਰਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ 2 ਜਨਵਰੀ ਨੂੰ ਅੰਮਿ੍ਤਸਰ, 6 ਨੂੰ ਬਠਿੰਡਾ, 9 ਨੂੰ ਪਟਿਆਲਾ, 15 ਨੂੰ ਲੁਧਿਆਣਾ ਅਤੇ 20 ਜਨਵਰੀ ਨੂੰ ਜਲੰਧਰ ਵਿਖੇ ਵਿਸ਼ਾਲ ਜ਼ੋਨਲ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਗੱਲ ਕਰਦਿਆਂ ਸਾਂਝੀ ਐਕਸ਼ਨ ਕਮੇਟੀ ਦੇ ਬੁਲਾਰੇ ਅਵਤਾਰ ਸਿੰਘ ਕੈਂਥ, ਇੰਜ. ਅਮਨਦੀਪ ਜੇਹਲਵੀ ਅਤੇ ਇੰਜ. ਜਤਿੰਦਰ ਗਰਗ ਨੇ ਦੱਸਿਆ ਕਿ ਜਨਵਰੀ ਦੇ ਆਖ਼ਰੀ ਹਫ਼ਤੇ 'ਚ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਬਾਹਰ ਵੱਡਾ ਧਰਨਾ ਲਗਾਇਆ ਜਾਵੇਗਾ ਅਤੇ ਜੇਕਰ ਫਿਰ ਵੀ ਪਾਵਰ ਸੈਕਟਰ ਵਿਰੋਧੀ ਗਤੀਵਿਧੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਬਿਜਲੀ ਖੇਤਰ ਦੇ ਸਮੁੱਚੇ ਕਰਮਚਾਰੀ, ਅਧਿਕਾਰੀ, ਇੰਜੀਨੀਅਰ ਸਮੂਹਿਕ ਛੁੱਟੀ 'ਤੇ ਚਲੇ ਜਾਣਗੇ | ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਕੇ ਆਵਾਜ਼ ਬੁਲੰਦ ਕਰਨਗੀਆਂ |

ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰਜ਼ ਐਸੋ: ਵਲੋਂ ਲੰਬੀ ਹਲਕੇ 'ਚ ਰਾਜ ਪੱਧਰੀ ਰੋਸ ਮੁਜ਼ਾਹਰੇ ਦਾ ਐਲਾਨ <br/> ਅਗਲੀ ਖ਼ਬਰ ਸੰਯੁਕਤ ਰਾਸ਼ਟਰ ਨੇ ਬੁਸ਼ਰਾ ਬੀਬੀ ਦੀ ਸਥਿਤੀ 'ਤੇ ਪ੍ਰਗਟਾਈ ਚਿੰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।