17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਕੰਗਣ ਘਾਟ ਵਿਖੇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਲੰਗਰ ਦੀ ਸ਼ੁਰੂਆਤ <br/>

ਅਜੀਤ ਡੈਸਕ 26-12-2025

ਪਟਨਾ, 25 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਗੋਬਿੰਦ ਸਿੰਘ ਜੀ 359ਵੇਂ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਾਰ ਦੇ ਟੂਰਿਜ਼ਮ ਵਿਭਾਗ ਵਲੋਂ ਗੁਰਦੁਆਰਾ ਕੰਗਣ ਘਾਟ ਵਿਖੇ ਲਗਾਏ ਗਏ ਵਿਸ਼ਾਲ ਪੰਡਾਲ ਵਿੱਚ ਅੱਜ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਅਰਦਾਸ ਕਰਕੇ ਲੰਗਰ ਦੀ ਸ਼ੁਰੂਆਤ ਕੀਤੀ ਗਈ | ਇਸ ਤੋਂ ਪਹਿਲਾਂ ਸੰਤ ਕਸ਼ਮੀਰ ਸਿੰਘ ਵਲੋਂ ਸੰਗਤ ਨੂੰ ਨਾਮ ਜਪਾਇਆ ਉਪਰੰਤ ਤਖਤ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਦਲੀਪ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਜਥੇਦਾਰ ਗਿਆਨੀ ਬਲਦੇਵ ਸਿੰਘ, ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਵਿਧਾਇਕ ਸਰਵਨ ਸਿੰਘ ਧੁੰਨ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਤੋਂ ਇਲਾਵਾ ਹਜ਼ੂਰੀ ਕਥਾ ਵਾਚਕ, ਕਾਰ ਸੇਵਾ ਵਾਲੇ ਮਹਾਂਪੁਰਖ ਅਤੇ ਬਿਹਾਰ ਪ੍ਰਸ਼ਾਸਨ ਦੇ ਅਧਿਕਾਰੀ ਵੀ ਮÏਜੂਦ ਸਨ, ਜਿੰਨ੍ਹਾਂ ਨੂੰ ਬਾਬਾ ਕਸ਼ਮੀਰ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ¢

ਪਿਛਲੀ ਖ਼ਬਰ ਇਮਰਾਨ ਖ਼ਾਨ ਸਿਰਫ਼ ਸਥਾਪਤੀ ਨਾਲ ਗੱਲਬਾਤ ਚਾਹੁੰਦੇ-ਖ਼ਵਾਜਾ ਆਸਿਫ਼ <br/> ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਨਾਲ ਜੁੜੇ ਮਾਮਲਿਆਂ 'ਚ ਨਾਮਕਰਨ ਨੂੰ ਸਿਆਸੀ ਵਿਵਾਦ ਬਣਾਉਣਾ ਦੁਖਦਾਈ-ਬੱਲੀਏਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।