23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦਾਂ ਦੀ ਧਰਤੀ 'ਤੇ ਨਤਮਸਤਕ ਹੋਏ ਰਾਜਾ ਵੜਿੰਗ <br/>

ਅਜੀਤ ਡੈਸਕ 26-12-2025

ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਸ਼ੁਰੂ ਹੋਈ ਸਾਲਾਨਾ ਸ਼ਹੀਦੀ ਸਭਾ ਦੇ ਪਹਿਲੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਭਾਵਨਾ ਨਾਲ ਅਕੀਦਤ ਭੇਟ ਕੀਤੀ | ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਮਰ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹੀ ਨਹੀਂ, ਸਗੋਂ ਸਮੂਹ ਮਨੁੱਖਤਾ ਦੇ ਇਤਿਹਾਸ ਦਾ ਇਕ ਸੁਨਹਿਰਾ ਅਧਿਆਇ ਹੈ | ਇਸ ਮੌਕੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ ਸੰਸਦ ਮੈਂਬਰ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ, ਸੁਰਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਨ ਜਸਪ੍ਰੀਤ ਸਿੰਘ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਸੀਤ ਲਹਿਰ ਨਾਲ ਵਧੀ ਠੰਢ, ਪੰਜਾਬ 'ਚ ਫ਼ਰੀਦਕੋਟ ਸਭ ਤੋਂ ਠੰਢਾ <br/> ਅਗਲੀ ਖ਼ਬਰ ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਜਲੰਧਰ 'ਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।