10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਸੌਂਦ, ਦਿੱਲੀ ਕਮੇਟੀ ਦੇ ਅਹੁਦੇਦਾਰਾਂ ਅਤੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੂੰ 5 ਜਨਵਰੀ ਨੂੰ ਸੱਦਿਆ <br/>

ਅਜੀਤ ਡੈਸਕ 29-12-2025
ਅੰਮਿ੍ਤਸਰ, 28 ਦਸੰਬਰ (ਹਰਮਿੰਦਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਬਣਾਈ ਗਈ ਯਾਦਗਾਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰਿਆਂ ਨੂੰ ਅੰਮਿ੍ਤਪਾਨ ਕਰਵਾਉਣ ਦੀ ਤਸਵੀਰ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਨਿੱਜੀ ਤੌਰ 'ਤੇ ਆਪਣਾ ਲਿਖਤੀ ਸਪਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ 5 ਜਨਵਰੀ ਨੂੰ ਦੇਣ ਲਈ ਆਦੇਸ਼ ਜਾਰੀ ਕੀਤਾ ਗਿਆ ਹੈ | ਇਸ ਸੰਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ | ਇਸ ਦੌਰਾਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ.ਪੀ., ਮੀਤ ਪ੍ਰਧਾਨ ਆਤਮਾ ਸਿੰਘ ਅਤੇ ਸਕੱਤਰ ਜਸਮੇਲ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਦੀ ਉਲਘੰਣਾ ਕਰਕੇ ਵਿਸ਼ੇਸ਼ ਇਕੱਤਰਤਾ ਕਰਨ ਦੇ ਮਾਮਲੇ ਸੰਬੰਧੀ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਹੈ | ਸਕੱਤਰੇਤ ਤੋਂ ਇਕ ਵੱਖਰਾ ਪੱਤਰ ਜਾਰੀ ਕਰਦੇ ਹੋਏ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਸਮੇਤ ਸਾਰੇ ਮੈਂਬਰਾਂ ਦੇ ਅੰਮਿ੍ਤਧਾਰੀ ਤੇ ਗ਼ੈਰ ਅੰਮਿ੍ਤਧਾਰੀ ਹੋਣ ਦੀ ਸੂਚੀ ਲੈ ਕੇ ਆਉਣ ਲਈ 5 ਜਨਵਰੀ ਨੂੰ ਤਲਬ ਕੀਤਾ ਗਿਆ ਹੈ |

ਪਿਛਲੀ ਖ਼ਬਰ ਫਾਇਰਿੰਗ ਰੇਂਜ 'ਤੇ ਧਮਾਕੇ ਦÏਰਾਨ ਚਾਰ ਜਵਾਨ ਜ਼ਖ਼ਮੀ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲਾ ਸਜਾਇਆ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।