ਠੱਠੀ ਭਾਈ, 16 ਜੂਨ (ਜਗਰੂਪ ਸਿੰਘ ਮਠਾੜੂ)-ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੋਂ ਲਾਂਭੇ ਹੋਏ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੁੜ ਅਕਾਲੀ ਦਲ ਵਿਚ ਸਰਗਰਮ ਵਾਪਸੀ ਹੋਣ 'ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਨਿੱਘਾ ਸਵਾਗਤ ਕੀਤਾ ਗਿਆ ਹੈ, ਉੱਥੇ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਵੀ ਜ਼ੋਰਦਾਰ ਚਰਚਾ ਛਿੜ ਗਈ ਹੈ | ਦੱਸਣਯੋਗ ਹੈ ਕਿ ਸ. ਮਲੂਕਾ ਅਕਾਲੀ ਦਲ ਦੇ ਮੋਹਰੀਆਂ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀਆਂ 'ਚੋਂ ਇਕ ਸੀਨੀਅਰ ਆਗੂ ਹਨ | ਸ. ਮਲੂਕਾ ਵਲੋਂ ਮੁੜ ਅਕਾਲੀ ਦਲ ਵਿਚ ਸਰਗਰਮ ਹੋਣ ਦੇ ਫ਼ੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਮਜ਼ਬੂਤੀ ਮਿਲਣ ਦੇ ਅਸਾਰ ਹਨ, ਉੱਥੇ ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅੰਦਰ ਅਕਾਲੀ ਦਲ ਦੇ ਆਗੂਆਂ ਅਤੇ ਸਮਰਥਕਾਂ ਅੰਦਰ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਫ਼ੈਸਲੇ ਉਪਰੰਤ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸੀਨੀਅਰ ਅਕਾਲੀ ਆਗੂ ਇਕੱਤਰ ਸਿੰਘ ਬਰਾੜ ਥਰਾਜ, ਸਾਬਕਾ ਚੇਅਰਮੈਨ ਹਰਮੇਲ ਸਿੰਘ ਮੌੜ, ਸੀਨੀਅਰ ਅਕਾਲੀ ਆਗੂ ਨੰਬਰਦਾਰ ਕੁਲਜੀਤ ਸਿੰਘ ਚੀਦਾ, ਗੁਰਪਾਲ ਸਿੰਘ ਢਿੱਲੋਂ ਪ੍ਰਧਾਨ ਸੱਭਿਆਚਾਰਕ ਮੰਚ ਢਿਲਵਾਂ ਵਾਲਾ, ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਰਾੜ ਚੌਧਰੀ ਵਾਲਾ, ਮਾਰਕੀਟ ਕਮੇਟੀ ਭਗਤਾ ਦੇ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਮਨਜੀਤ ਸਿੰਘ ਧੁੰਨਾ ਪ੍ਰਧਾਨ ਬੀ.ਸੀ ਵਿੰਗ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ, ਪ੍ਰਧਾਨ ਬੋਹੜ ਸਿੰਘ ਚੀਮਾ ਠੱਠੀ ਭਾਈ, ਹਰਜੀਤ ਸਿੰਘ ਕਾਲਾ ਡੇਅਰੀ ਵਾਲਾ, ਪਰਵਿੰਦਰ ਸਿੰਘ ਸੋਨੀ ਕਿੰਗਰਾ ਕੈਨੇਡਾ, ਕਾਲਾ ਕਿੰਗਰਾ ਠੱਠੀ ਭਾਈ, ਪੰਚ ਸੁਖਵੰਤ ਸਿੰਘ ਸੁੱਖਾ ਕਿੰਗਰਾ ਠੱਠੀ ਭਾਈ, ਸਾਬਕਾ ਪੰਚ ਜਗਦੇਵ ਸਿੰਘ ਰਾਜੂ ਮਠਾੜੂ ਠੱਠੇ ਭਾਈ, ਸੀਨੀਅਰ ਅਕਾਲੀ ਆਗੂ ਛਿੰਦਰਪਾਲ ਸਿੰਘ ਮੱਲਕੇ, ਸਾਬਕਾ ਸਰਪੰਚ ਦਰਸ਼ਨ ਸਿੰਘ ਸਾਹੋਕੇ, ਸਾਬਕਾ ਪੰਚ ਜਗਜੀਤ ਸਿੰਘ ਮੱਲ੍ਹੀ ਸਾਹੋਕੇ, ਨੰਬਰਦਾਰ ਹਰਪ੍ਰੀਤ ਸਿੰਘ ਸਾਹੋਕੇ, ਅਕਾਲੀ ਆਗੂ ਬੋਹੜ ਸਿੰਘ ਚੀਦਾ, ਆੜ੍ਹਤੀ ਬੂਟਾ ਸਿੰਘ ਬਰਾੜ ਚੀਦਾ, ਜਥੇਦਾਰ ਆਤਮਾ ਸਿੰਘ ਚੀਦਾ, ਗੁਰਬਾਜ਼ ਬਰਾੜ ਚੀਦਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਸਮਰਥਕਾਂ ਨੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੁੜ ਸਰਗਰਮ ਵਾਪਸੀ 'ਤੇ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ |
ਸਾਬਕਾ ਕੈਬਨਿਟ ਮੰਤਰੀ ਮਲੂਕਾ ਦੇ ਅਕਾਲੀ ਦਲ 'ਚ ਮੁੜ ਸਰਗਰਮ ਹੋਣ 'ਤੇ ਖ਼ੁਸ਼ੀ ਦੀ ਲਹਿਰ
ਅਜੀਤ ਡੈਸਕ
17-06-2025